ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਡਰੱਗਜ਼ ਕੇਸ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 5 ਜਨਵਰੀ ਤੱਕ ਟਾਲ ਦਿੱਤੀ ਹੈ। ਇਹ ਮਾਮਲਾ ਜਸਟਿਸ ਲੀਜ਼ਾ ਗਿੱਲ ਦੀ ਬੈਂਚ ਅੱਗੇ ਸੂਚੀਬੱਧ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਆਪਣੇ ਕੇਸ ਦੀ ਬਹਿਸ ਕਰਨ ਲਈ ਸੁਪਰੀਮ ਕੋਰਟ ਦੇ ਵਕੀਲ ਅਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਨਾਲ ਸੰਪਰਕ ਕੀਤਾ ਹੈ। ਦੂਜੇ ਪਾਸੇ ਬਚਾਅ ਧਿਰ ਨੇ ਸੁਪਰੀਮ ਕੋਰਟ ਦੇ ਵਕੀਲ ਮੁਕੁਲ ਰੋਹਤਗੀ ਨੂੰ ਚੁਣਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly