ਕੇਂਦਰ ਵੱਲੋਂ ਰਾਣਾ ਸੋਢੀ ਨੂੰ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ

ਨਵੀਂ ਦਿੱਲੀ (ਸਮਾਜ ਵੀਕਲੀ):  ਹਾਲ ਹੀ ’ਚ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਕੇਂਦਰ ਸਰਕਾਰ ਵੱਲੋਂ ‘ਜ਼ੈੱਡ’ ਕੈਟਾਗਰੀ ਦੀ ਵੀਆਈਪੀ ਸੁਰੱਖਿਆ ਦੇ ਦਿੱਤੀ ਗਈ ਹੈ। ਵਿਧਾਇਕ ਸੋਢੀ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਮੰਨੇ ਜਾਂਦੇ ਹਨ, ਜਿਨ੍ਹਾਂ ਕਾਂਗਰਸ ਤੋਂ ਅਸਤੀਫ਼ੇ ਦੇ ਦਿੱਤਾ ਸੀ। ਜ਼ਿਲ੍ਹਾ ਫਿਰੋਜ਼ਪੁਰ ਦੇ ਗੁਰੂ ਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਪਟਨ ਸਰਕਾਰ ਸਮੇਂ ਖੇਡ ਮੰਤਰੀ ਸਨ, ਜੋ 21 ਦਸੰਬਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਜਪਾ, ਕੈਪਟਨ ਤੇ ਢੀਂਡਸਾ ਦਾ ਗੱਠਜੋੜ ਜੱਗ ਜ਼ਾਹਿਰ: ਮਾਨ
Next articleਸੁਰੱਖਿਆ ਲਈ ਪੰਜਾਬ ਪੁਲੀਸ ਦੀਆਂ ਸੇਵਾਵਾਂ ਲੈਣੀਆਂ ਛੱਡ ਦੇਣ ਸਿੱਧੂ: ਰਾਘਵ ਚੱਢਾ