ਚੰਡੀਗੜ੍ਹ (ਸਮਾਜ ਵੀਕਲੀ): ਸਾਲ 2022 ਦੇ ਪਹਿਲੇ ਦਿਨ ਸਰਕਾਰ ਨੇ ਐੱਲਪੀਜੀ ਸਿਲੰਡਰ ਦੀ ਕੀਮਤ ਵਿੱਚ 102.50 ਰੁਪਏ ਦੀ ਕਟੌਤੀ ਕੀਤੀ ਹੈ। ਇਹ ਕਟੌਤੀ 19 ਕਿਲੋ ਦੇ ਐੱਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੀਤੀ ਗਈ ਹੈ। ਨਵੀਂ ਕੀਮਤ 1 ਜਨਵਰੀ 2022 ਤੋਂ ਲਾਗੂ ਹੋ ਗਈ ਹੈ। ਕੀਮਤ ਵਿੱਚ ਕਟੌਤੀ ਤੋਂ ਬਾਅਦ ਨਵੀਂ ਦਿੱਲੀ ਵਿੱਚ 19 ਕਿਲੋ ਦੇ ਗੈਸ ਸਿਲੰਡਰ ਦੀ ਕੀਮਤ 1998.50 ਰੁਪਏ ਹੋ ਗਈ ਹੈ। ਹਲਾਂਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly