ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਫੋਨ ’ਤੇ ਕਈ ਦੁਵੱਲੇ ਅਤੇ ਆਲਮੀ ਮੁੱਦਿਆਂ ਉਤੇ ਗੱਲਬਾਤ ਕੀਤੀ ਹੈ। ਇਸ ਮੌਕੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ। ਜੈਸ਼ੰਕਰ ਨੇ ਟਵੀਟ ਕਰ ਕੇ ਦੱਸਿਆ ਕਿ ਉਨ੍ਹਾਂ ਦੀ ਬਲਿੰਕਨ ਨਾਲ ਗੱਲਬਾਤ ਸੋਮਵਾਰ ਰਾਤ ਨੂੰ ਹੋਈ। ਗੱਲਬਾਤ ਦੌਰਾਨ ਕਈ ਮੁੱਦਿਆਂ ’ਤੇ ਚਰਚਾ ਹੋਈ। ਇਨ੍ਹਾਂ ਵਿਚ ਵਰਤਮਾਨ ਦੁਵੱਲੇ ਮੁੱਦੇ, ਭਾਰਤੀ-ਪ੍ਰਸ਼ਾਂਤ ਖੇਤਰ ਤੇ ਹੋਰ ਆਲਮੀ ਮੁੱਦੇ ਸ਼ਾਮਲ ਸਨ। ਦੱਸਣਯੋਗ ਹੈ ਕਿ ਭਾਰਤ ਤੇ ਅਮਰੀਕਾ ਆਪਣੇ ਵਿਦੇਸ਼ ਤੇ ਰੱਖਿਆ ਮੰਤਰੀਆਂ ਦੇ ਅਗਲੇ ‘ਟੂ-ਪਲੱਸ-ਟੂ’ ਸੰਵਾਦ ਦੀ ਤਿਆਰੀ ਕਰ ਰਹੇ ਹਨ। ਇਹ ਸੰਵਾਦ ਇਸ ਮਹੀਨੇ ਦੇ ਅਖੀਰ ਜਾਂ ਫਰਵਰੀ ਵਿਚ ਵਾਸ਼ਿੰਗਟਨ ਵਿਚ ਹੋਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly