ਮੋਦੀ ਵੱਲੋਂ ਕੋਵਿੰਦ ਨਾਲ ਮੁਲਾਕਾਤ

ਨਵੀਂ ਦਿੱਲੀ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਆਪਣੇ ਪੰਜਾਬ ਦੌਰੇ ਦੌਰਾਨ ਸੁਰੱਖਿਆ ’ਚ ਲੱਗੀ ਸੰਨ੍ਹ ਦੀ ਜਾਣਕਾਰੀ ਦਿੱਤੀ। ਇਸ ਦੌਰਾਨ ਰਾਸ਼ਟਰਪਤੀ ਨੇ ਗੰਭੀਰ ਸੁਰੱਖਿਆ ਖਾਮੀ ’ਤੇ ਚਿੰਤਾ ਪ੍ਰਗਟਾਈ। ਰਾਸ਼ਟਰਪਤੀ ਸਕੱਤਰੇਤ ਨੇ ਟਵੀਟ ਕਰਕੇ ਕਿਹਾ,‘‘ਰਾਸ਼ਟਰਪਤੀ ਨੇ ਪ੍ਰਧਾਨ ਮੰੰਤਰੀ ਨਾਲ ਮੁਲਾਕਾਤ ਕਰਕੇ ਪੰਜਾਬ ਦੌਰੇ ਸਮੇਂ ਉਨ੍ਹਾਂ ਦੀ ਸੁਰੱਖਿਆ ’ਚ ਹੋਈ ਕੋਤਾਹੀ ਬਾਰੇ ਜਾਣਕਾਰੀ ਹਾਸਲ ਕੀਤੀ। ਰਾਸ਼ਟਰਪਤੀ ਨੇ ਸੁਰੱਖਿਆ ’ਚ ਗੰਭੀਰ ਖਾਮੀ ’ਤੇ ਚਿੰਤਾ ਜ਼ਾਹਿਰ ਕੀਤੀ ਹੈ।’’

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਵੱਲੋਂ ਜਤਾਈ ਗਈ ਚਿੰਤਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ‘ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾਵਾਂ ਲਈ ਮੈਂ ਸ਼ੁਕਰਗੁਜ਼ਾਰ ਹਾਂ ਜੋ ਹਮੇਸ਼ਾ ਤਾਕਤ ਪ੍ਰਦਾਨ ਕਰਦੀਆਂ ਰਹਿਣਗੀਆਂ।’ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਨੇ ਵੀ ਸ੍ਰੀ ਮੋਦੀ ਨਾਲ ਗੱਲ ਕਰਕੇ ਫਿਰੋਜ਼ਪੁਰ ’ਚ ਵਾਪਰੀ ਘਟਨਾ ’ਤੇ ਡੂੰਘੀ ਚਿੰਤਾ ਜਤਾਈ। ਸ੍ਰੀ ਨਾਇਡੂ ਨੇ ਵੀ ਆਸ ਪ੍ਰਗਟਾਈ ਕਿ ਸੁਰੱਖਿਆ ਪ੍ਰੋਟੋਕੋਲ ਨੂੰ ਲਾਗੂ ਕਰਨ ਲਈ ਸਖ਼ਤ ਕਦਮ ਉਠਾਏ ਜਾਣਗੇ ਤਾਂ ਜੋ ਭਵਿੱਖ ’ਚ ਅਜਿਹੇ ਹਾਲਾਤ ਪੈਦਾ ਨਾ ਹੋਣ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬੀਆਂ ਉੱਤੇ ਸਵਾਲ ਨਾ ਚੁੱਕਣ ਮੋਦੀ: ਰੰਧਾਵਾ
Next articleਆਪਣੇ ਭਵਿੱਖ ਲਈ ਚੋਣ ਲੜ ਰਿਹਾ ਹੈ ਪੰਜਾਬ: ਸਿੱਧੂ