ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਸਰਕਾਰ ਨੇ ਅੱਜ ਫਿਰੋਜ਼ਪੁਰ ਦੇ ਐੱਸਐੱਸਪੀ ਸਮੇਤ 7 ਆਈਪੀਐੱਸ ਅਧਿਕਾਰੀਆਂ ਤੋਂ ਇਲਾਵਾ 56 ਪੁਲੀਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਐੱਸਐੱਸਪੀ ਫਿਰੋਜ਼ਪੁਰ ਹਰਮਨਦੀਪ ਸਿੰਘ ਹੰਸ ਨੂੰ ਕਮਾਂਡੈਂਟ ਤੀਜੀ ਆਈਆਰਬੀ ਲੁਧਿਆਣਾ ਵਿਖੇ ਤਾਇਨਾਤ ਕੀਤਾ ਗਿਆ ਹੈ ਜਦਕਿ ਨਰਿੰਦਰ ਭਾਰਗਵ ਨੂੰ ਫਿਰੋਜ਼ਪੁਰ ਦਾ ਐੱਸਐੱਸਪੀ ਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਐੱਸਐੱਸਪੀ ਫਿਰੋਜ਼ਪੁਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਖਾਮੀਆਂ ਦੇ ਮਾਮਲੇ ਵਿਚ ਸੁਰਖੀਆਂ ਵਿੱਚ ਆਏ ਸਨ। ਇਸ ਤੋਂ ਇਲਾਵਾ ਨੌਨਿਹਾਲ ਸਿੰਘ ਨੂੰ ਕਮਿਸ਼ਨਰ ਪੁਲੀਸ ਜਲੰਧਰ, ਅਰੁਣ ਕੁਮਾਰ ਮਿੱਤਲ ਨੂੰ ਆਈਜੀ ਰੂਪਨਗਰ ਰੇਂਜ, ਡਾ. ਸੁਖਚੈਨ ਸਿੰਘ ਗਿੱਲ ਨੂੰ ਕਮਿਸ਼ਨਰ ਪੁਲੀਸ ਅੰਮ੍ਰਿਤਸਰ, ਡਾ. ਨਾਨਕ ਸਿੰਘ ਨੂੰ ਐੱਸਐੱਸਪੀ ਗੁਰਦਾਸਪੁਰ, ਅਲਕਾ ਮੀਨਾ ਨੂੰ ਐੱਸਐੱਸਪੀ ਬਰਨਾਲਾ, ਹਰਕਮਲਪ੍ਰੀਤ ਸਿੰਘ ਨੂੰ ਏਆਈਜੀ ਕਾਊਂਟਰ ਇੰਟੈਲੀਜੈਂਸ ਪੰਜਾਬ, ਕੁਲਜੀਤ ਸਿੰਘ ਨੂੰ ਕਮਾਂਡੈਂਟ 27ਬੀਐੱਨਐੱਸ ਪੀਏਪੀ ਜਲੰਧਰ ਤਾਇਨਾਤ ਕੀਤਾ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਨੇ ਸੂਬੇ ਦੇ 47 ਡੀਐੱਸਪੀ ਬਦਲ ਦਿੱਤੇ ਹਨ। ਸਰਕਾਰ ਵੱਲੋਂ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਇਹ ਤਬਾਦਲੇ ਕੀਤੇ ਗਏ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly