ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਮੌਕੇ ਸੁਰੱਖਿਆ ’ਚ ਲੱਗੀ ਸੰਨ੍ਹ ਦੀ ਜਾਂਚ ਕੌਮੀ ਜਾਂਚ ਏਜੰਸੀ (ਐੱਨਆਈਏ) ਤੋਂ ਕਰਾਉਣ ਦੀ ਮੰਗ ਵਾਲੀ ਅੱਜ ਇਕ ਹੋਰ ਅਰਜ਼ੀ ਸੁਪਰੀਮ ਕੋਰਟ ’ਚ ਦਾਖ਼ਲ ਕੀਤੀ ਗਈ ਹੈ। ਵਕੀਲ ਵਰੁਣ ਕੁਮਾਰ ਸਿਨਹਾ ਵੱਲੋਂ ਦਾਖ਼ਲ ਪਟੀਸ਼ਨ ’ਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੂਬੇ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਫ਼ਿਰੋਜ਼ਪੁਰ ਦੇ ਤਤਕਾਲੀ ਐੱਸਐੱਸਪੀ ਹਰਮਨਦੀਪ ਸਿੰਘ ਹੰਸ ਦੀ ਇਸ ਘਟਨਾ ’ਚ ਭੂਮਿਕਾ ਦੀ ਜਾਂਚ ਐੱਨਆਈਏ ਜਾਂ ਕਿਸੇ ਹੋਰ ਵਿਸ਼ੇਸ਼ ਜਾਂਚ ਏਜੰਸੀ ਤੋਂ ਕਰਵਾਈ ਜਾਵੇ। ਅਰਜ਼ੀ ’ਚ ਕਿਹਾ ਗਿਆ ਹੈ ਕਿ ਆਮ ਨਾਗਰਿਕਾਂ ਦੀ ਸੁਰੱਖਿਆ ਅਤੇ ਅਮਨ ਕਾਨੂੰਨ ਬਹਾਲ ਰੱਖਣ ਲਈ ਅਧਿਕਾਰੀਆਂ ਨੂੰ ਤਾਕਤਾਂ ਦਿੱਤੀਆਂ ਗਈਆਂ ਹਨ ਅਤੇ ਜੇਕਰ ਇਸ ਦੀ ਉਲੰਘਣਾ ਹੁੰਦੀ ਹੈ ਤਾਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly