ਚੰਡੀਗੜ੍ਹ (ਸਮਾਜ ਵੀਕਲੀ): ਭਾਰਤ ਦੇ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ (ਆਪ) ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ ਨੋਟਿਸ ਜਾਰੀ ਕੀਤਾ ਹੈ। ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਖਰੜ ਅਸੈਂਬਲੀ ਹਲਕੇ ਵਿੱਚ ‘ਘਰ ਘਰ ਜਾ ਕੇ ਚੋਣ ਪ੍ਰਚਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ ਮੌਕੇ ਪੰਜ ਤੋਂ ਵੱਧ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ। ਚੋਣ ਕਮਿਸ਼ਨ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਮੌਕੇ ਪੰਜ ਵਿਅਕਤੀਆਂ ਦੀ ਹੱਦ ਮਿੱਥੀ ਹੋਈ ਹੈ। ਖਰੜ ਦੇ ਰਿਟਰਨਿੰਗ ਅਫ਼ਸਰ ਨੇ ਨੋਟਿਸ ਵਿੱਚ ਕਿਹਾ ਕਿ ‘ਆਪ’ ਵਾਲੰਟੀਅਰਾਂ ਨੇ ਪੰਜ ਤੋਂ ਵੱਧ ਵਿਅਕਤੀਆਂ ਦੇ ਸਮੂਹਾਂ ਰਾਹੀਂ ਲੋਕਾਂ ਤੱਕ ਰਾਬਤਾ ਕਰਕੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਨੋਟਿਸ ਦਾ 24 ਘੰਟਿਆਂ ਵਿੱਚ ਜਵਾਬ ਮੰਗਦਿਆਂ ਰਿਟਰਨਿੰਗ-ਕਮ-ਸਬ ਡਿਵੀਜ਼ਨਲ ਮੈਜਿਸਟਰੇਟ ਨੇ ਕਿਹਾ ਕਿ ਨਿਰਧਾਰਿਤ ਸਮੇਂ ’ਚ ਜਵਾਬ ਨਾ ਦੇਣ ਦੀ ਸੂਰਤ ਵਿੱਚ ਚੋਣ ਕਮਿਸ਼ਨ ਵੱਲੋਂ ਪਾਰਟੀ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly