ਨਵੀਂ ਦਿੱਲੀ (ਸਮਾਜ ਵੀਕਲੀ): ਭਾਜਪਾ ਨੇ ਉੱਤਰ ਪ੍ਰਦੇਸ਼ ਦੇ 172 ਵਿਧਾਨ ਸਭਾ ਹਲਕਿਆਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਨੂੰ ਚੋਣ ਮੈਦਾਨ ’ਚ ਉਤਾਰੇ ਜਾਣ ਦੀ ਸੰਭਾਵਨਾ ਹੈ। ਇਹ ਦੋਵੇਂ ਆਗੂ ਇਸ ਸਮੇਂ ਵਿਧਾਨ ਪਰਿਸ਼ਦ ਦੇ ਮੈਂਬਰ ਹਨ। ਪਾਰਟੀ ਵੱਲੋਂ ਇਕ ਹੋਰ ਉਪ ਮੁੱਖ ਮੰਤਰੀ ਦਿਨੇਸ਼ ਸ਼ਰਮਾ ਅਤੇ ਪ੍ਰਦੇਸ਼ ਪ੍ਰਧਾਨ ਸਵਤੰਤਰ ਦੇਵ ਸਿੰਘ ਨੂੰ ਵੀ ਚੋਣ ਲੜਾਈ ਜਾ ਸਕਦੀ ਹੈ। ਭਾਜਪਾ ਆਉਂਦੇ ਦਿਨਾਂ ’ਚ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਸਕਦੀ ਹੈ। ਭਾਜਪਾ ਹੈੱਡਕੁਆਰਟਰ ’ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਮੌਰਿਆ ਨੇ ਕਿਹਾ ਕਿ ਪਾਰਟੀ 2017 ਦੀਆਂ ਵਿਧਾਨ ਸਭਾ ਚੋਣਾਂ ਨਾਲੋਂ ਵੀ ਵੱਡੀ ਜਿੱਤ ਦਰਜ ਕਰੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly