ਮਿੱਠੜਾ ਕਾਲਜ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ

ਕੈਪਸ਼ਨ - ਮਿੱਠੜਾ ਕਾਲਜ ਵਿੱਚ ਲੋਹੜੀ ਦਾ ਤਿਉਹਾਰ ਮਨਾਏ ਜਾਣ ਦੇ ਦ੍ਰਿਸ਼

ਕਪੂਰਥਲਾ – (ਕੌੜਾ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਲੋਹੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਜਿੱਥੇ ਇਸ ਲੋਹੜੀ ਦੇ ਪਵਿੱਤਰ ਤਿਉਹਾਰ ਤੇ ਸਭਨਾਂ ਨੂੰ ਵਧਾਈ ਦਿੱਤੀ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਇਹ ਲੋਹੜੀ ਦਾ ਤਿਉਹਾਰ ਸਾਰਿਆਂ ਲਈ ਖ਼ੁਸ਼ੀਆਂ ਤੇ ਖੇੜੇ ਲੈ ਕੇ ਆਵੇ।

ਇਸ ਦੌਰਾਨ ਕਾਲਜ ਦੇ ਸਮੂਹ ਸਟਾਫ ਵੱਲੋਂ ਵੀ ਕਾਲਜ ਦੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਇਸ ਦੌਰਾਨ ਕਾਲਜ ਦੇ ਵਿਹੜੇ ਵਿੱਚ ਲੋਹੜੀ ਬਾਲੀ ਗਈ ਤੇ ਲੋਹੜੀ ਦੇ ਗੀਤ ਗਾ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਇਸ ਮੌਕੇ ਡਾ. ਗੁਰਪ੍ਰੀਤ ਕੌਰ ਖਹਿਰਾ,ਡਾ. ਪਰਮਜੀਤ ਕੌਰ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

 

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article2021 6th hottest year, last 8 years the warmest: NASA
Next articleCold wave intensifies in J&K, Ladakh