ਨਵੀਂ ਦਿੱਲੀ (ਸਮਾਜ ਵੀਕਲੀ): ਚੋਣ ਕਮਿਸ਼ਨ ਅੱਜ ਮੀਟਿੰਗ ਕਰਕੇ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜਨਤਕ ਰੈਲੀਆਂ ਅਤੇ ਰੋਡ ਸ਼ੋਅ ‘ਤੇ ਲਾਈ ਗਈ ਪਾਬੰਦੀ ਬਾਰੇ ਫ਼ੈਸਲਾ ਕਰੇਗਾ। ਇਹ ਪਾਬੰਦੀਆਂ ਅੱਜ ਤੱਕ ਹਨ। ਹੁਣ ਮੀਟਿੰਗ ਕਰਕੇ ਇਨ੍ਹਾਂ ਨੂੰ ਅੱਗੇ ਜਾਰੀ ਰੱਖਣ ਜਾਂ ਹਟਾਉਣ ਦਾ ਐਲਾਨ ਕੀਤਾ ਜਾਵੇਗਾ। ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿੱਚ ਚੋਣਾਂ ਹੋਣੀਆਂ ਹਨ ਪਰ ਕਰੋਨਾ ਦੇ ਵਧਦੇ ਮਾਮਲਿਆਂ ਕਾਰਨ ਕਮਿਸ਼ਨ ਕਾਫ਼ੀ ਚਿੰਤਤ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly