ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਵਿੱਚ ਆਨਲਾਈਨ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਕਪੂਰਥਲਾ (ਕੌੜਾ)– ਜੀਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿੱਚ ਆਨਲਾਈਨ ਮਾਧਿਅਮ ਦੁਆਰਾ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿਚ ਆਨਲਾਈਨ ਮਾਧਿਅਮ ਨਾ ਰਾਹੀਂ ਹੀ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਚ ਵਿਦਿਆਰਥੀਆਂ ਦੁਆਰਾ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਕੱਪੜੇ ਪਹਿਨ ਕੇ ਰੰਗਾਂ ਰੰਗ ਨਾਚ ,ਗੀਤ ,ਕਵਿਤਾ ਤੇ ਭਾਸ਼ਣ ਆਦਿ ਪੇਸ਼ ਕੀਤੇ ਗਏ। ਇਸ ਦੌਰਾਨ ਵਿਦਿਆਰਥੀਆਂ ਦੁਆਰਾ ਦੁੱਲਾ ਭੱਟੀ ਦੀ ਕਹਾਣੀ ਸੁਣਾਈ ਗਈ ਅਤੇ ਇਹ ਵੀ ਦੱਸਿਆ ਗਿਆ ਕਿ ਲੋਹੜੀ ਦਾ ਤਿਉਹਾਰ ਪੰਜਾਬ ਵਿੱਚ ਖ਼ਾਸ ਤੌਰ ਤੇ ਕਿਸਾਨਾਂ ਨੂੰ ਸਮਰਪਿਤ ਤਿਉਹਾਰ ਹੈ ।

ਇਸ ਦਿਨ ਲੋਹੜੀ ਦੇ ਸਮੇਂ ਕਿਸਾਨਾਂ ਦੇ ਖੇਤਾਂ ਵਿਚ ਫ਼ਸਲ ਲਹਿ ਲਹਿਰਾਉਂਦੀ ਨਵੀਂ ਫ਼ਸਲ ਦੀ ਖ਼ੁਸ਼ੀ ਅਤੇ ਅਗਲੀ ਫਸਲ ਦੀ ਬਿਜਾਈ ਦੀ ਤਿਆਰੀ ਤੋਂ ਪਹਿਲਾਂ ਇਹ ਤਿਉਹਾਰ ਮਕਰ ਸੰਕ੍ਰਾਂਤੀ ਤੋਂ ਇਕ ਦਿਨ ਪਹਿਲਾਂ ਮਨਾਇਆ ਜਾਂਦਾ ਹੈ ।ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕਮਲਜੀਤ ਕੌਰ ਅਤੇ ਸਕੂਲ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਨਾਨਕਪੁਰ ਤੇ ਸਮੂਹ ਅਧਿਆਪਕਾਂ ਨੇ ਲੋਹੜੀ ਦੀਆਂ ਸਮੂਹ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਨਾਨਕਪੁਰ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਸਭਨਾਂ ਦੇ ਲਈ ਖ਼ੁਸ਼ੀਆਂ ਲੈ ਕੇ ਆਵੇ ਅਤੇ ਸਭ ਦੇ ਮਨ ਦੇ ਹਨੇਰਿਆਂ ਨੂੰ ਇਹ ਦੂਰ ਕਰੇ। ਇਸ ਦੇ ਨਾਲ ਹੀ ਉਨ੍ਹਾਂ ਨੇ ਧੀਆਂ ਦੀ ਲੋਹੜੀ ਮਨਾਉਣ ਦੇ ਪ੍ਰਤੀ ਵੀ ਜਾਗਰੂਕ ਕੀਤਾ। ਅੰਤ ਵਿਚ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕਮਲਜੀਤ ਕੌਰ ਨੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਬਹੁਤ ਹੀ ਸ਼ਲਾਘਾ ਕੀਤੀ ਅਤੇ ਇਸੇ ਪ੍ਰਕਾਰ ਹੀ ਹਰ ਗਤੀਵਿਧੀ ਵਿਚ ਵੱਧ ਚਡ਼੍ਹ ਕੇ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ।

ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਸਰਕਾਰ ਵਿਰੋਧੀ ਫ਼ੈਸਲਿਆਂ ਦਾ ਘੜਾ ਭੰਨ ਕੀਤਾ ਰੋਸ ਪ੍ਰਦਰਸ਼ਨ
Next articleWhy BSP and Ms Mayawati important for future of democracy in India