ਚੰਡੀਗੜ੍ਹ (ਸਮਾਜ ਵੀਕਲੀ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਕਰਮ ਸਿੰਘ ਮਜੀਠੀਆ ਵੱਲੋਂ ਲਾਏ ਗਏ ਦੋਸ਼ਾਂ ਨੂੰ ਆਧਾਰਹੀਣ ਕਰਾਰ ਦਿੱਤਾ ਹੈ। ਉਨ੍ਹਾਂ ਇਕ ਬਿਆਨ ’ਚ ਕਿਹਾ ਕਿ ਅਕਾਲੀ ਆਗੂ ਮਜੀਠੀਆ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ। ਚੰਨੀ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰੀ ਮਾਮਲੇ ’ਚ ਮਜੀਠੀਆ ਖ਼ਿਲਾਫ਼ ਕੀਤੀ ਕਾਰਵਾਈ ਦੇ ਬਦਲੇ ਵਜੋਂ ਅਜਿਹੇ ਝੂਠੇ ਦੋਸ਼ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ,‘‘ਮੈਂ ਮਜੀਠੀਆ ਨੂੰ ਚੇਤੇ ਕਰਾਉਣਾ ਚਾਹੁੰਦਾ ਹਾਂ ਕਿ ਜਦੋਂ ਈਡੀ ਨੇ ਡਰੱਗ ਮਾਮਲੇ ਦੀ ਜਾਂਚ ਕੀਤੀ ਸੀ ਤਾਂ ਨਸ਼ਾ ਸਰਗਨਾ ਨੇ ਉਸ ਦਾ ਨਾਮ ਲਿਆ ਸੀ ਅਤੇ ਅਕਾਲੀ ਆਗੂ ਦੀਆਂ ਤਸਵੀਰਾਂ ਮਿਲੀਆਂ ਸਨ ਤਾਂ ਕੀ ਇਹ ਸਾਬਤ ਹੁੰਦਾ ਹੈ ਕਿ ਉਹ ਉਨ੍ਹਾਂ ਨੂੰ ਜਾਣਦਾ ਸੀ ਅਤੇ ਸਰਪ੍ਰਸਤੀ ਦਿੰਦਾ ਸੀ।’’ ਉਨ੍ਹਾਂ ਈਡੀ ਦੇ ਛਾਪਿਆਂ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਚੋਣਾਂ ਤੋਂ ਪਹਿਲਾਂ ਉਨ੍ਹਾਂ ਖ਼ਿਲਾਫ਼ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਵਿਰੋਧੀ ਧਿਰਾਂ ਇਸ ਮੁੱਦੇ ’ਤੇ ਸਿਆਸਤ ਕਰ ਰਹੀਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly