ਧੂਰੀ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣੀ ਧੂਰੀ ਫੇਰੀ ਦੌਰਾਨ ਹਲਕਾ ਧੂਰੀ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਬਾਬੂ ਪ੍ਰਕਾਸ਼ ਚੰਦ ਗਰਗ ਦੇ ਹੱਕ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸੁਖਬੀਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪ੍ਰੋ. ਭੁੱਲਰ ਦੀ ਰਿਹਾਈ ਵਿੱਚ ਸਭ ਤੋਂ ਵੱਡਾ ਅੜਿੱਕਾ ਹੈ, ਜਿਸ ਨੇ ਤਿੰਨ ਵਾਰ ਰਿਹਾਈ ਦੀ ਫਾਈਲ ’ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਜਦੋਂ ‘ਆਪ’ ਨੂੰ ਪੰਜਾਬ ’ਚ ਕੋਈ ਵਧੀਆ ਬੰਦਾ ਨਾ ਮਿਲਿਆ ਤਾਂ ਮਜਬੂਰੀਵੱਸ ਉਨ੍ਹਾਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਸੁਲਝੇ ਹੋਏ ਅਤੇ ਦੂਰ-ਅੰਦੇਸ਼ੀ ਸੋਚ ਵਾਲੇ ਉਮੀਦਵਾਰ ਬਾਬੂ ਗਰਗ ਨੂੰ ਜਿਤਾਉਣ ਅਤੇ ਪੰਜਾਬ ਵਿੱਚ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਨ ’ਤੇ ਉਹ ਸਰਕਾਰ ਵਿੱਚ ਚੰਗੇ ਮਹਿਕਮੇ ਦੇ ਮੰਤਰੀ ਹੋਣਗੇ। ਇਸ ਮੌਕੇ ਪਾਰਟੀ ਉਮੀਦਵਾਰ ਪ੍ਰਕਾਸ਼ ਚੰਦ ਗਰਗ ਨੇ ਲੋਕਾਂ ਨੂੰ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly