ਨਵੀਂ ਦਿੱਲੀ, (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੱਚਿਆਂ ਨੂੰ ਦੇਸੀ ਵਸਤਾਂ ਦੀ ਵਰਤੋਂ ਲਈ ਆਵਾਜ਼ ਉਠਾਉਣ ਤੇ ਆਤਮ-ਨਿਰਭਰ ਭਾਰਤ ਮੁਹਿੰਮ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਬੱਚਿਆਂ ਨੂੰ ਆਪਣੇ ਪਰਿਵਾਰਾਂ ਨੂੰ ਭਾਰਤੀ ਵਸਤਾਂ ਖਰੀਦਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਡਿਜੀਟਲ ਨੈਸ਼ਨਲ ਚਿਲਡਰਨ ਐਵਾਰਡ ਦੇਣ ਤੋਂ ਬਾਅਦ ਸਵੱਛ ਭਾਰਤ ਮੁਹਿੰਮ ਦੀ ਸਫਲਤਾ ਦਾ ਸਿਹਰਾ ਬੱਚਿਆਂ ਨੂੰ ਦਿੱਤਾ ਅਤੇ ਉਨ੍ਹਾਂ ਨੂੰ ਹੁਣ ਵੋਕਲ ਫਾਰ ਲੋਕਲ ਮਿਸ਼ਨ ਲਈ ਰਾਜਦੂਤ ਬਣਨ ਲਈ ਕਿਹਾ। ਉਨ੍ਹਾਂ ਇਨਾਮ ਜੇਤੂ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ ਦੀ ਜੀਵਨੀ ਪੜ੍ਹਨ ਦੀ ਅਪੀਲ ਕੀਤੀ ਜਿਨ੍ਹਾਂ ਨੇ ਕੌਮੀ ਰੱਖਿਆ ਲਈ ਆਪਾ ਵਾਰ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਹਿਬਜ਼ਾਦੇ ਬਹੁਤ ਛੋਟੇ ਸਨ ਜਦੋਂ ਉਨ੍ਹਾਂ ਨੇ ਦੇਸ਼ ਦੀ ਸੇਵਾ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਯਾਦ ਵਿਚ ਭਾਰਤ ਸਰਕਾਰ ਨੇ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly