ਮਾਨ ਵੱਲੋਂ ਗਲ ’ਚੋਂ ਹਾਰ ਲਾਹ ਕੇ ਅੰਬੇਡਕਰ ਦੇ ਬੁੱਤ ’ਤੇ ਪਾਉਣ ਦਾ ਮਾਮਲਾ ਭਖਿਆ

ਜਲੰਧਰ (ਸਮਾਜ ਵੀਕਲੀ): ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਵੱਲੋਂ ਆਪਣੇ ਗਲੇ ’ਚੋਂ ਹਾਰ ਲਾਹ ਕੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਪਾਉਣ ਦੇ ਮਾਮਲੇ ’ਚ ਐੱਸਸੀ ਕਮਿਸ਼ਨ ਪੰਜਾਬ ਨੇ ਜਲੰਧਰ ਦਿਹਾਤੀ ਦੇ ਐੱਸਐੱਸਪੀ ਨੂੰ ਨੋਟਿਸ ਭੇਜ ਕੇ ਰਿਪੋਰਟ ਮੰਗੀ ਹੈ। ਪੰਜਾਬ ਲੋਕ ਕਾਂਗਰਸ ਦੇ ਜਨਰਲ ਸਕੱਤਰ ਜਗਦੀਸ਼ ਕੁਮਾਰ ਜੱਸਲ ਦੀ ਸ਼ਿਕਾਇਤ ’ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਅਤੇ ਐੱਸਸੀ ਕਮਿਸ਼ਨ ਪੰਜਾਬ ਨੂੰ ਇਸ ਸਬੰਧੀ ਇਕ ਵੀਡੀਓ ਵੀ ਭੇਜੀ ਹੈ। ਜੱਸਲ ਨੇ ਐੱਸਸੀ ਕਮਿਸ਼ਨ ਅਤੇ ਮੁੱਖ ਚੋਣ ਕਮਿਸ਼ਨਰ ਤੋਂ ਭਗਵੰਤ ਮਾਨ ਵਿਰੁੱਧ ਸਖਤ ਕਰਨ ਦੀ ਮੰਗ ਕੀਤੀ ਹੈ।

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਲੰਘੇ ਦਿਨ ਨਕੋਦਰ ਵਿਚ ‘ਆਪ’ ਉਮੀਦਵਾਰ ਲਈ ਚੋਣ ਪ੍ਰਚਾਰ ਕਰਨ ਆਏ ਸਨ। ਪਾਰਟੀ ਵਰਕਰਾਂ ਨੇ ਭਗਵੰਤ ਮਾਨ ਦੇ ਗਲ ਵਿਚ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਸੀ। ਇਹ ਹੀ ਹਾਰ ਮਾਨ ਨੇ ਉਥੇ ਲੱਗੇ ਡਾ. ਅੰਬੇਡਕਰ ਦੇ ਬੁੱਤ ’ਤੇ ਪਾ ਦਿੱਤੇ ਸਨ। ਐੱਸਸੀ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਨੇ ਦੱਸਿਆ ਕਿ ਕਮਿਸ਼ਨ ਨੂੰ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਜਗਦੀਸ਼ ਕੁਮਾਰ ਵੱਲੋਂ ਸ਼ਿਕਾਇਤ ਮਿਲੀ ਸੀ। ਇਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਐੱਸਐੱਸਪੀ ਜਲੰਧਰ ਦਿਹਾਤੀ ਕੋਲੋਂ ਪਹਿਲੀ ਮਾਰਚ 2022 ਤੱਕ ਰਿਪੋਰਟ ਮੰਗੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleS.Korea’s daily Covid cases hit record high at 13,012
Next articleਮਜੀਠੀਆ ਖ਼ਿਲਾਫ਼ ਅਦਾਲਤ ਦੀ ਕਾਰਵਾਈ ਜਾਇਜ਼: ਰੰਧਾਵਾ