ਪਰਗਟ ਸਿੰਘ  ਨੇ ਗਣਤੰਤਰ ਦਿਵਸ ਮੌਕੇ ਕਪੂਰਥਲਾ ਵਿਖੇ ਲਹਿਰਾਇਆ ਤਿਰੰਗਾ

ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਂਦੇ ਹੋਏ ਕੈਬਨਿਟ ਮੰਤਰੀ ਪੰਜਾਬ ਪਦਮਸ੍ਰੀ ਪ੍ਰਗਟ ਸਿੰਘ। ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਤੇ ਐਸ.ਐਸ.ਪੀ. ਸ੍ਰੀ ਦਿਆਮਾ ਹਰੀਸ਼ ਓਮਪ੍ਰਕਾਸ਼ ਤੇ ਹੋਰ। 
ਭਵਿੱਖ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਹਰ ਪੰਜਾਬੀ ਆਪਣਾ ਫਰਜ਼ ਤਨਦੇਹੀ ਨਾਲ ਨਿਭਾਵੇ-ਪ੍ਰਗਟ ਸਿੰਘ
ਕਪੂਰਥਲਾ, 26 ਜਨਵਰੀ (ਕੌੜਾ )-ਪੰਜਾਬ ਦੇ ਕੈਬਨਿਟ ਮੰਤਰੀ ਪਦਮ ਸ੍ਰੀ ਸ.ਪਰਗਟ ਸਿੰਘ ਨੇ ਕਿਹਾ ਹੈ ਕਿ ਪੰਜਾਬ ਨੂੰ ਦਰਪੇਸ਼ ਭਵਿੱਖ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਹਰ ਪੰਜਾਬੀ ਨੂੰ ਆਪਣਾ ਫਰਜ਼ ਪੂਰੀ ਤਨਦੇਹੀ ਨਾਲ ਨਿਭਾਵੇ। ਅੱਜ ਇੱਥੇ  ਗਣਤੰਤਰ ਦਿਵਸ ਮੌਕੇ ਗੂਰੁ ਨਾਨਕ ਸਟੇਡੀਅਮ  ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਅਤੇ ਐਸ.ਐਸ.ਪੀ ਹਰੀਸ਼ ਦਿਆਮਾ ਓਮ ਪ੍ਰਕਾਸ਼ ਦੀ ਅਗਵਾਈ ਹੇਠ ਪਰੇਡ ਦਾ ਨਿਰਿਖਣ ਕੀਤਾ। ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਗਣਤੰਤਰ ਬਣਨ ਪਿੱਛੋਂ ਜਦੋਂ ਦੇ ਸਾਲ ਜਿਵੇਂਂ-ਜਿਵੇਂਂਅੱਗੇ ਵੱਧ ਰਹੇ ਹਨ ਤਾਂ ਉਸੇ ਤਰ੍ਹਾਂ ਸਾਡੇ ਲਈ ਚੁਣੌਤੀਆਂਂਵੀ ਵੱਧ ਰਹੀਆਂਂਹਨ। ਉਨ੍ਹਾਂ ਕਿਹਾ ਕਿ ਚੁਣੌਤੀਆਂਂਨੂੰ ਪੰਜਾਬੀਆਂਂਨੇ ਪਹਿਲਾਂ ਵੀ ਖਿੜ੍ਹੇ ਮੱਥੇ ਪ੍ਰਵਾਨ ਵੀ ਕੀਤਾ ਹੈ ਅਤੇ ਭਵਿੱਖ ਦੀਆਂ ਮੁਸ਼ਕਿਲਾਂ ਦੇ ਟਾਕਰੇ ਲਈ ਸਾਨੂੰ ਸਭ ਨੂੰ ਮਿਲਕੇ ਹੰਭਲਾ ਮਾਰਨ ਦੀ ਲੋੜ ਹੈ।
ਉਨ੍ਹਾਂ ਸੁਤੰਤਰਤਾ ਸੈਨਾਨੀਆਂ ਨੂੰ ਸਿਜਦਾ ਕੀਤਾ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਆਜ਼ਾਦ ਫਿਜ਼ਾ ਵਿੱਚ ਵਿਚਰ ਰਹੇ ਹਾਂ। ਉਨਾਂ ਕਿਹਾ ਕਿ ਅਣਖ ਆਬਰੂ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਮਦਨ ਲਾਲ ਢੀਂਗਰਾ ਜਿਹੇ ਸੂਰਬੀਰਾਂ ਦੀ ਸੋਚ ਅੱਜ ਵੀ ਸਾਨੂੰ ਰਾਹ ਦਿਖਾ ਰਹੇ ਹਨ।
ਕੋਵਿਡ ਕਾਰਨ ਸੰਖੇਪ ਰੂਪ ਵਿਚ ਹੋਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਲੋਂ ਮਾਰਚ ਪਾਸਟ ਤੋਂ ਸਲਾਮੀ ਲਈ ਗਈ ਜਿਸਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ ਕਮਲਜੀਤ ਸਿੰਘ ਔਲਖ ਨੇ ਕੀਤੀ। ਇਸ ਤੋਂ ਇਲਾਵਾ ਪੰਜਾਬ ਪੁਲਿਸ (ਪੁਰਸ਼) ਦੀ ਅਗਵਾਈ ਏ.ਐਸ.ਆਈ ਸ.ਜਸਬੀਰ ਸਿੰਘ, ਪੰਜਾਬ ਪੁਲਿਸ (ਮਹਿਲਾ)ਐਸ.ਆਈ ਕਾਂਤੀ ਰਾਣੀ ਅਤੇ ਪੰਜਾਬ ਹੋਮ ਗਾਰਡਜ਼ ਦੀ ਅਗਵਾਈ ਏ.ਐਸ.ਆਈ ਨਿਰਮਲ ਸਿੰਘ ਨੇ ਕੀਤੀ।
 ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਅਤੇ ਐਸ.ਐਸ.ਪੀ ਸ੍ਰੀ ਹਰੀਸ਼ ਦਿਆਮਾ ਓਮ ਪ੍ਰਕਾਸ਼ ਵਲੋਂਂ ਕੈਬਨਿਟ ਮੰਤਰੀ ਦਾ ਸਨਮਾਨ ਵੀ ਕੀਤਾ ਗਿਆ। ਸਿੱਖਿਆ ਵਿਭਾਗ ਦੀਆਂ ਅਧਿਆਪਕਾਵਾਂ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ, ਜਿਸਦੀ ਅਗਵਾਈ ਸੁਖਵਿੰਦਰ ਸਿੰਘ ਡੀ.ਐਮ ਸਪੋਰਟਸ ਵਲੋਂ ਕੀਤੀ ਗਈ।
ਇਸ ਮੌਕੇ ਜਿਲ੍ਹਾ ਤੇ ਸ਼ੈਸ਼ਨ ਜੱਜ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ,  ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਅਦਿਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ, ਐਸ.ਪੀ. ਜਗਜੀਤ ਸਿੰਘ ਸਰੋਆ ਤੇ ਐਸ.ਡੀ.ਐਮ. ਡਾ. ਜੈਇੰਦਰ ਸਿੰਘ ਤੇ ਹੋਰ ਹਾਜ਼ਰ ਸਨ।

ਸਮਾਜ ਵੀਕਲੀਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਪਟਨ ਹਰਮਿੰਦਰ ਸਿੰਘ ਦਾ ਪਿੰਡਾਂ ‘ਚ ਤੁਫ਼ਾਨੀ ਦੌਰਾ,  ਭਰਵੀਆਂ ਚੋਣ ਮੀਟਿੰਗਾਂ ਨੂੰ ਕੀਤਾ ਸੰਬੋਧਨ
Next articleਬਰਸਾਤੀ ਡੱਡੂ ਵਾਂਗ ਨਿਕਲੇ ਅਜਾਦ ਉਮੀਦਵਾਰ ਨੂੰ ਵੀ ਹਾਰ ਦਾ ਮੂੰਹ ਵੇਖਣਾ ਪਵੇਗਾ – ਕੈਪਟਨ ਹਰਮਿੰਦਰ ਸਿੰਘ