ਸਾਂ ਫਰਾਂਸਿਸਕੋ (ਸਮਾਜ ਵੀਕਲੀ): ਸਾਂ ਫਰਾਂਸਿਸਕੋ ਦੇ ਪੁਲੀਸ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਏਸ਼ਿਆਈ ਅਮਰੀਕੀਆਂ ਤੇ ਪ੍ਰਸ਼ਾਂਤ ਦੀਪ ਸਮੂਹ ਦੇ ਲੋਕਾਂ ਖ਼ਿਲਾਫ਼ ਨਸਲੀ ਨਫ਼ਰਤ ਦੇ ਮਾਮਲਿਆਂ ਵਿਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ 2020 ’ਚ ਅਜਿਹੀਆਂ ਨੌਂ ਘਟਨਾਵਾਂ ਵਾਪਰੀਆਂ ਸਨ ਜੋ ਕਿ 2021 ਵਿਚ ਵਧ ਕੇ 60 ਹੋ ਗਈਆਂ ਹਨ। ਇਨ੍ਹਾਂ ਵਿਚ 567 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ। ਮੇਅਰ ਲੰਡਨ ਬ੍ਰੀਡ ਨੇ ਬੇਤਹਾਸ਼ਾ ਵਾਧੇ ਉਤੇ ਫ਼ਿਕਰ ਜ਼ਾਹਿਰ ਕੀਤਾ ਹੈ ਤੇ ਕਿਹਾ ਹੈ ਕਿ ਅਸਲ ਗਿਣਤੀ ਇਸ ਤੋਂ ਵੀ ਕਿਤੇ ਵੱਧ ਹੋ ਸਕਦੀ ਹੈ। ਮੇਅਰ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਲੋਕਾਂ ਨੂੰ ਵੱਧ ਤੋਂ ਵੱਧ ਸੁਰੱਖਿਅਤ ਮਾਹੌਲ ਦੇਣ ਦੀ ਹੈ। ਸ਼ਹਿਰ ਦੇ ਇਕ ਸੰਗਠਨ ਨੇ ਦੱਸਿਆ ਹੈ ਕਿ ਮਾਰਚ 2020 ਤੋਂ ਲੈ ਕੇ ਸਤੰਬਰ 2021 ਤੱਕ ਅਮਰੀਕਾ ਵਿਚ ਅਜਿਹੀਆਂ ਦਸ ਹਜ਼ਾਰ ਤੋਂ ਵੱਧ ਘਟਨਾਵਾਂ ਵਾਪਰੀਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly