ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਭਾਰਤ-ਇਜ਼ਰਾਈਲ ਸਬੰਧਾਂ ਨੂੰ ਅੱਗੇ ਵਧਾਉਣ ਦਾ ਟੀਚੇ ਨਿਰਧਾਰਿਤ ਕਰਨ ਦਾ ਇਸ ਤੋਂ ਵਧੀਆ ਸਮਾਂ ਹੋਰ ਨਹੀਂ ਹੋ ਸਕਦਾ ਅਤੇ ਜ਼ੋਰ ਦਿੱਤਾ ਕਿ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਨੇ ਦੋਵਾਂ ਦੇਸ਼ਾਂ ਵਿਕਾਸ ’ਚ ਅਹਿਮ ਭੂਮਿਕਾ ਨਿਭਾਈ ਹੈ। ਭਾਰਤ-ਇਜ਼ਰਾਈਲ ਦੇ ਕੂਟਨੀਤਕ ਸਬੰਧਾਂ ਦੇ 30 ਵਰ੍ਹੇ ਪੂਰੇ ਹੋਣ ’ਤੇ ਅੱਧੇ ਘੰਟੇ ਦੇ ਇੱਕ ਵਿਸ਼ੇਸ਼ ਵੀਡੀਓ ਸੁਨੇਹੇ ਵਿੱਚ ਸ੍ਰੀ ਮੋਦੀ ਨੇ ਕਿਹਾ ਇਸ ਸਮਾਂ ਦੋਵਾਂ ਦੇਸ਼ਾਂ ਲਈ ਬੇਹੱਦ ਅਹਿਮ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਵੱਖ-ਵੱਖ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਦੇ ਸਬੰਧ ਆਉਣ ਵਾਲੇ ਸਾਲਾਂ ਵਿੱਚ ਹੋਰ ਅੱਗੇ ਵਧਣਗੇ। ਉਨ੍ਹਾਂ ਕਿਹਾ,‘‘ਸਾਡੇ ਲੋਕਾਂ ਵਿਚਕਾਰ ਸਦੀਆਂ ਤੋਂ ਗੂੜ੍ਹਾ ਸਬੰਧ ਰਿਹਾ ਹੈ, ਜਿਵੇਂ ਕਿ ਭਾਰਤ ਦਾ ਮੂਲ ਸੁਭਾਅ ਰਿਹਾ ਹੈ, ਸੈਂਕੜੇ ਸਾਲਾਂ ਤੋਂ ਸਾਡਾ ਯਹੂਦੀ ਫਿਰਕਾ ਭਾਰਤੀ ਸਮਾਜ ’ਚ ਬਿਨਾਂ ਕਿਸੇ ਵਿਤਕਰੇ ਦੇ ਸੁਖਾਵੇਂ ਮਾਹੌਲ ’ਚ ਰਿਹਾ ਹੈ ਅਤੇ ਉਸ ਨੇ ਸਾਡੀ ਵਿਕਾਸ ਯਾਤਰਾ ’ਚ ਅਹਿਮ ਯੋਗਦਾਨ ਦਿੱਤਾ ਹੈ।’’ ਪ੍ਰਧਾਨ ਮੰਤਰੀ ਦਾ ਇਹ ਸੰਬੋਧਨ ਅਜਿਹੇ ਸਮੇਂ ’ਚ ਹੋਇਆ ਹੈ ਜਦੋਂ ਅਮਰੀਕੀ ਅਖ਼ਬਾਰ ਨਿਊਯਾਰਕ ਟਾਈਮਜ਼ ਵੱਲੋਂ ਪੈਗਾਸਸ ਬਾਰੇ ਨਸ਼ਰ ਕੀਤੀ ਗਈ ਰਿਪੋਰਟ ਨਾਲ ਭਾਰਤੀ ਸਿਆਸਤ ਭਖੀ ਹੋਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly