ਕਪੂਰਥਲਾ (ਕੌੜਾ ) – ਸਜਾ ਪੂਰੀ ਕਰ ਚੁੱਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਤੇ ਹੋਰਨਾਂ ਨੂੰ ਰਿਹਾਅ ਕਰਨ ਦੀ ਸਮੂਹ ਸਿੱਖਾਂ ਵੱਲੋਂ ਮੰਗ ਜੋਰ ਫੜਦੀ ਜਾ ਰਹੀ ਹੈ । ਇਸ ਸਮੇ ਭਾਈ ਨੱਥਾ , ਭਾਈ ਅਬਦੁੱਲਾ ਢਾਡੀ ਸਭਾ ਜਿਲ੍ਹਾ ਕਪੂਰਥਲਾ ਦੇ ਸਰਪ੍ਰਸਤ ਅਤੇ ਖਾਲਸਾ ਮਾਰਬਲ ਹਾਊਸ ਆਰ.ਸੀ.ਐਫ. ਦੇ ਐਮ.ਡੀ. ਭਾਈ ਸੁਖਬੀਰ ਸਿੰਘ ਖਾਲਸਾ ਤੇ ਹੋਰ ਆਗੂਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰੋ. ਭੁੱਲਰ ਨੂੰ ਤੁਰੰਤ ਰਿਹਾਅ ਕੀਤਾ ਜਾਵੇ । ਉਨ੍ਹਾਂ ਦਿੱਲੀ ਸਰਕਾਰ ਵੱਲੋਂ ਪ੍ਰੋਫੈਸਰ ਭੁੱਲਰ ਦੇ ਰਿਹਾਈ ਦੇ ਕੇਸ ਨੂੰ ਰੱਦ ਕੀਤੇ ਜਾਣ ਦੀ ਸਖਤ ਨਿੰਦਾ ਕਰਦੇ ਕਿਹਾ ਕਿ ਸਮੇ ਸਮੇਂ ਦੀਆਂ ਸਰਕਾਰਾਂ ਵੱਲੋਂ ਜਾਣਬੁੱਝ ਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
ਭਾਈ ਖਾਲਸਾ ਨੇ ਪ੍ਰੋ. ਭੁੱਲਰ ਦੀ ਰਿਹਾਈ ਨੂੰ ਲੈ ਕੇ ਕੇਂਦਰ ਤੇ ਦਿੱਲੀ ਸਰਕਾਰ ਵੱਲੋਂ ਅਪਣਾਏ ਨਾਂਹ ਪੱਖੀ ਰਵੱਈਏ ਦੀ ਕਰੜੀ ਆਲੋਚਨਾ ਕਰਦਿਆਂ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਘੱਟ ਗਿਣਤੀ ਕੌਮਾਂ ਨਾਲ ਬੇਇਨਸਾਫ਼ੀ ਬੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੀਆਂ ਕਾਨੂੰਨੀ ਰੋਕਾਂ ਖ਼ਤਮ ਹੋਣ ਦੇ ਬਾਵਜੂਦ ਵੀ ਸਿੱਖ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਵਿਚ ਜਾਨ਼ਬੁੱਝ ਕੇ ਅੜਿੱਕਾ ਪਾਇਆ ਜਾ ਰਿਹਾ ਹੈ। ਜਦਕਿ 2019 ਵਿਚ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਗਿਆ ਸੀ।ਜਿਸਤੇ ਅਮਲ ਕਰਨਾ ਚਾਹੀਦਾ ਹੈ ਅਤੇ ਇਹ ਸਮੂਹ ਸਿੱਖਾਂ ਦੀ ਮੰਗ ਹੈ ।
ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly