ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ’ਚ ਈਡੀ ਵੱਲੋਂ ਚੰਨੀ ਦਾ ਰਿਸ਼ਤੇਦਾਰ ਹਨੀ ਗ੍ਰਿਫ਼ਤਾਰ

ਲੁਧਿਆਣਾ (ਸਮਾਜ ਵੀਕਲੀ):  ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਰੇਤ ਦੀ ਕਥਿਤ ਨਾਜਾਇਜ਼ ਮਾਈਨਿੰਗ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਕ ਹਨੀ ਨੂੰ ਵੀਰਵਾਰ ਦੇਰ ਰਾਤ ਪੀਐੱਮਐੱਲਏ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫਤਾਰੀ ਤੋਂ ਪਹਿਲਾਂ ਹਨੀ ਤੋਂ ਜਲੰਧਰ ਸਥਿਤ ਏਜੰਸੀ ਦੇ ਦਫਤਰ ‘ਚ ਕਈ ਘੰਟੇ ਪੁੱਛ ਪੜਤਾਲ ਕੀਤੀ ਗਈ। ਸੂਤਰਾਂ ਨੇ ਦਾਅਵਾ ਕੀਤਾ ਕਿ ਪੁੱਛ ਪੜਤਾਲ ਦੌਰਾਨ ਹਨੀ ਜਵਾਬ ਦੇਣ ਤੋਂ ਟਾਲਾ ਵੱਟ ਰਿਹਾ ਸੀ ਅਤੇ ਇਸ ਲਈ ਉਸ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਈਡੀ ਸ਼ੁੱਕਰਵਾਰ ਨੂੰ ਹਨੀ ਨੂੰ ਮੁਹਾਲੀ ਦੀ ਵਿਸ਼ੇਸ਼ ਪੀਐਮਐਲਏ ਅਦਾਲਤ ਵਿੱਚ ਪੇਸ਼ ਕਰੇਗੀ ਅਤੇ ਉਸ ਦਾ ਰਿਮਾਂਡ ਮੰਗੇਗੀ। ਹਨੀ ਚੰਨੀ ਦੀ ਸਾਲੀ ਦਾ ਪੁੱਤ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰਣਜੀਤ ਸਿੰਘ ਖੋਜੇਵਾਲ ਦੀ ਧਰਮ ਪਤਨੀ ਗੁਰਸ਼ਰਨਜੀਤ ਕੌਰ ਨੇ ਸੰਭਾਲੀ ਚੋਣ ਪ੍ਰਚਾਰ ਦੀ ਕਮਾਨ
Next articleਚੰਨੀ ਦੇ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ: ਕਾਂਗਰਸ ਨੇ ਕਿਹਾ ਕਿ ਕੇਂਦਰ ਨੇ ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਪੰਜਾਬ ’ਤੇ ਹਮਲਾ ਕੀਤਾ