ਦਿੱਲੀ (ਸਮਾਜ ਵੀਕਲੀ): ਹਰਿਆਣਾ ਸਰਕਾਰ ਨੇ ਸੂਬੇ ਦੇ ਵਸਨੀਕਾਂ ਨੂੰ ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਵਿਚ 75 ਫ਼ੀਸਦੀ ਰਾਖਵਾਂਕਰਨ ਦੇਣ ਵਾਲੇ ਕਾਨੂੰਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੋਕ ਲਾਉਣ ਦੇ ਹੁਕਮਾਂ ਵਿਰੁੱਧ ਅੱਜ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਚੀਫ਼ ਜਸਟਿਸ ਐੱਨ. ਰਾਮੰਨਾ, ਜਸਟਿਸ ਏਐੱਸ. ਬੋਪੰਨਾ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੇ ਬਿਆਨ ਦਾ ਨੋਟਿਸ ਲਿਆ ਅਤੇ ਹਾਈ ਕੋਰਟ ਦੇ ਆਦੇਸ਼ ਨੂੰ ਰਿਕਾਰਡ ‘ਤੇ ਰੱਖਣ ਦੀ ਮੰਗ ਦੀ ਹਰਿਆਣਾ ਦੀ ਅਪੀਲ ’ਤੇ ਸੋਮਵਾਰ ਨੂੰ ਸੁਣਵਾਈ ਲਈ ਤਿਆਰ ਹੋ ਗਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly