ਓਟਵਾ (ਸਮਾਜ ਵੀਕਲੀ): ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀਰਵਾਰ ਨੂੰ ਕਿਹਾ ਕਿ ਕੋਵਿਡ-19 ਮਹਾਮਾਰੀ ਦੀ ਰੋਕਥਾਮ ਲਈ ਉਠਾਏ ਗੲੇ ਕਦਮਾਂ ਦੇ ਵਿਰੋਧ ਵਿਚ ਹੋ ਰਹੇ ਪ੍ਰਦਰਸ਼ਨਾਂ ਖ਼ਿਲਾਫ਼ ਫ਼ੌਜੀ ਕਾਰਵਾਈ ਕਰਨ ਦਾ ਫਿਲਹਾਲ ਕੋਈ ਵਿਚਾਰ ਨਹੀਂ ਹੈ। ਓਟਾਵਾ ਦੇ ਪੁਲੀਸ ਮੁਖੀ ਪੀਟਰ ਸਲੋਲੀ ਨੇ ਇਸ ਹਫ਼ਤੇ ਕਿਹਾ ਸੀ ਕਿ ਦੇਸ਼ ਵਿਚ ਚੱਲ ਰਹੇ ਪ੍ਰਦਰਸ਼ਨਾਂ ਨੂੰ ਸਮਾਪਤ ਕਰਵਾਉਣ ਲਈ ਸਾਰੇ ਬਦਲ ਮੌਜੂਦ ਹਨ ਜਿਨ੍ਹਾਂ ਵਿਚ ਫ਼ੌਜ ਦੀ ਮਦਦ ਲੈਣਾ ਵੀ ਸ਼ਾਮਲ ਹੈ। ਹਜ਼ਾਰਾਂ ਦੀ ਗਿਣਤੀ ਵਿਚ ਪ੍ਰਦਰਸ਼ਨਕਾਰੀਆਂ ਨੇ ਪਿਛਲੇ ਹਫ਼ਤੇ ਕੋਵਿਡ-19 ਵਿਰੋਧੀ ਟੀਕਾ ਲਗਵਾਉਣ ਅਤੇ ਹੋਰ ਪਾਬੰਦੀਆਂ ਦੇ ਵਿਰੋਧ ਵਿਚ ਪਾਰਲੀਮੈਂਟ ਹਿੱਲਜ਼ ਦੇ ਆਸਪਾਸ ਜਾਮ ਲਗਾ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੈਨੇਡਾ ਦੀ ਧਰਤੀ ’ਤੇ ਕਿਸੇ ਨੂੰ ਵੀ ਸੈਨਿਕਾਂ ਨੂੰ ਤਾਇਨਾਤ ਕਰਨ ਬਾਰੇ ਬੇਹੱਦ ਸਾਵਧਾਨ ਰਹਿਣਾ ਹੋਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly