ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਨੇ ਕਰਨਾਟਕ ਦੇ ਕੁਝ ਵਿਦਿਅਕ ਅਦਾਰਿਆਂ ਵਿਚ ਹਿਜਾਬ ਵਿਵਾਦ ਬਾਰੇ ਕੁਝ ਦੇਸ਼ਾਂ ਵੱਲੋਂ ਕੀਤੀ ਆਲੋਚਨਾ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਦੇਸ਼ ਦੇ ਅੰਦਰੂਨੀ ਮਾਮਲਿਆਂ ‘ਤੇ ‘ਕਿਸੇ ਹੋਰ ਇਰਾਦੇ ਨਾਲ ਪ੍ਰੇਰਿਤ ਟਿੱਪਣੀ’ ਸਵੀਕਾਰਯੋਗ ਨਹੀਂ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਜੋ ਲੋਕ ਭਾਰਤ ਨੂੰ ਜਾਣਦੇ ਹਨ, ਉਨ੍ਹਾਂ ਨੂੰ ਅਸਲੀਅਤ ਦੀ ਚੰਗੀ ਤਰ੍ਹਾਂ ਸਮਝ ਹੋਵੇਗੀ। ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ ਤੇ ਇਸ ਬਾਰੇ ਨਾਸਮਝੀ ਵਾਲੀਆਂ ਟਿੱਪਣੀਆਂ ਨਾ ਕੀਤੀਆਂ ਜਾਣ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly