ਬਾਹਰੀ ਉਮੀਦਵਾਰ ਵੱਲੋਂ ਕਾਂਗਰਸ ਪਾਰਟੀ ਖਿਲਾਫ ਝੂਠੇ ਪ੍ਰਚਾਰ ਤੋਂ ਬੱਚੋਂ – ਵਿਧਾਇਕ ਨਵਤੇਜ ਚੀਮਾ
ਕਪੂਰਥਲਾ / ਸੁਲਤਾਨਪੁਰ ਲੋਧੀ ( ਕੌੜਾ ) – ਹਲਕਾ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਿਆ ਜਦੋਂ ਹਲਕੇ ਵਿਚ ਪੈਂਦੇ ਸਰਕਲ ਇੰਚਾਰਜ ਫੱਤੂਢਿੰਗਾ ਦੇ ਗੁਰਦਿਆਲ ਸਿੰਘ ਸਾਬਕਾ ਸਰਪੰਚ ਅਤੇ ਮਹਿੰਦਰ ਸਿੰਘ ਸਾਬਕਾ ਸਰਪੰਚ ਵੱਡੀ ਗਿਣਤੀ ਵਿੱਚ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਕਾਂਗਰਸ ਪਾਰਟੀ ਹਲਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਤੇਜ ਸਿੰਘ ਚੀਮਾ ਨੇ ਸਾਬਕਾ ਸਰਪੰਚ ਗੁਰਦਿਆਲ ਸਿੰਘ ਬੂਹ ਸਰਕਲ ਇੰਚਾਰਜ ਫੱਤੂਢਿੰਗਾ ਸਮੇਤ ਅਕਾਲੀ ਆਗੂਆਂ ਦਾ ਪਾਰਟੀ ‘ਚ ਆਉਣ ‘ਤੇ ਸਿਰੋਪਾ ਪਾ ਕੇ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਅਸੀਂ ਕਾਂਗਰਸ ਪਾਰਟੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸ਼ਾਮਿਲ ਹੋਏ ਆ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ 111 ਦਿਨਾਂ ਜੋ ਲੋਕ ਭਲਾਈ ਸਕੀਮਾਂ ਤਹਿਤ ਕੰਮ ਕਰਵਾਏ ਉਹ ਹੋਰ ਕੋਈ ਮੁੱਖ ਮੰਤਰੀ ਨਹੀਂ ਕਰਵਾ ਸਕਦਾ। ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਆਗੂ ਕਾਂਗਰਸ ਵਿਚ ਸ਼ਾਮਿਲ ਹੋ ਰਹੇ ਹਨ। ਇਨ੍ਹਾਂ ਦਾ ਬਣਦਾ ਮਾਣ-ਸਨਮਾਨ ਬਰਕਰਾਰ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੀ ਸੀਟ ਤੇ ਵੱਡੇ ਫਰਕ ਨਾਲ ਜਿੱਤਾਗੇ ਅਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਸਾਹਿਬ ਪਿਛਲੇ ਤਿੰਨ ਮਹੀਨਿਆਂ ਤੋਂ ਨਹੀਂ ਸੌਂ ਰਹੇ ਅਤੇ ਪਿਛਲੇ 111 ਦਿਨਾਂ ਵਿੱਚ ਹੀ ਉਨ੍ਹਾਂ ਦੀ ਸਰਕਾਰ ਨੇ ਇੰਨਾ ਕੰਮ ਕੀਤਾ ਹੈ ਜੋ ਪਿਛਲੇ 11 ਸਾਲਾਂ ਵਿੱਚ ਨਹੀਂ ਕੀਤਾ ਸੀ।
ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਜਿਹੜੇ ਲੋਕ ਪਾਰਟੀ ਦੀ ਪਿੱਠ ਵਿਚ ਛੁਰਾ ਮਾਰ ਰਹੇ ਹਨ ਉਹ ਲੋਕਾਂ ਦੇ ਕਿਵੇਂ ਸਕੇ ਹੋ ਸਕਦੇ ਉਹਨਾਂ ਕਿਹਾ ਕਿ ਇਹਨਾਂ ਲੋਕਾਂ ਦੇ ਝੂਠੇ ਪ੍ਰਚਾਰ ਵਿਚ ਕਦੇ ਨਹੀਂ ਆਉਂਣਾ ਇਹ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਸ ਮੌਕੇ ਚੀਮਾ ਨੇ ਕਿਹਾ ਕਿ ਦੇਸ਼ ਲੋਕ ਜਾਣ ਚੁੱਕੇ ਹਨ ਕਿ ਭਾਜਪਾ ਦੇ ਬੂਰੇ ਰਾਜ ਤੋਂ ਛੁਟਕਾਰਾ ਪਾਉਣ ਲਈ ਕਾਂਗਰਸ ਹੀ ਇੱਕੋ ਇੱਕ ਬਦਲ ਹੈ ਜੋ ਬੀਜੇਪੀ ਦੇ ਤਾਨਾਸ਼ਾਹੀ ਰਾਜ ਤੋਂ ਛੁਟਕਾਰਾ ਕਰਾ ਸਕਦੀ ਹੈ। ਉਹਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਤੋਂ ਕੈਬਨਿਟ ਮੰਤਰੀ ਦੇ ਬੇਟੇ ਵੀ ਬੀਜੇਪੀ ਦੀ ਸ਼ਹਿ ਤੇ ਚੋਣ ਲੜ ਰਹੇ ਹਨ ਅਤੇ ਕਾਂਗਰਸ ਪਾਰਟੀ ਦੀ ਪਿੱਠ ਚ ਛੁਰਾ ਮਾਰ ਰਹੇ ਹਨ। ਉਹਨਾਂ ਕਿਹਾ ਕਿ ਇਹ ਕੈਬਨਿਟ ਮੰਤਰੀ ਕਪੂਰਥਲਾ ਵਿੱਚ ਕਾਂਗਰਸ ਪਾਰਟੀ ਦਾ ਚੋਣ ਨਿਸ਼ਾਨ ਪੰਜਾਂ ਦੱਸ ਰਹੇ ਹਨ ਅਤੇ ਰੇਲ ਕੋਚ ਫੈਕਟਰੀ ਅਤੇ ਸੁਲਤਾਨਪੁਰ ਲੋਧੀ ਹਲਕੇ ਵਿੱਚ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਕਿ ਕਾਂਗਰਸ ਪਾਰਟੀ ਦਾ ਚੋਣ ਨਿਸ਼ਾਨ ਬਦਲ ਗਿਆ ਹੈ ਜਦ ਕਿ ਪਾਰਟੀ ਦਾ ਚੋਣ ਨਿਸ਼ਾਨ ਪੰਜਾਂ ਹੈ ਇਹ ਲੋਕ ਪਾਰਟੀ ਅਤੇ ਲੋਕਾਂ ਨਾਲ ਝੂਠ ਬੋਲ ਰਹੇ ਹਨ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਲਾਕੇ ਦੇ ਸਰਬ ਪੱਖੀ ਵਿਕਾਸ ਲਈ ਗ੍ਰਾਂਟਾ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਾਬਕਾ ਸਰਪੰਚ ਗੁਰਦਿਆਲ ਸਿੰਘ ਬੂਹ ਸਾਬਕਾ ਸਰਪੰਚ ਮਹਿੰਦਰ ਸਿੰਘ ਬੂਹ ਨੇ ਕਿਹਾ ਕਿ ਅਕਾਲੀ ਦਲ ਵਿਚ ਅੱਜ ਵਰਕਰਾਂ ਦੀ ਕੋਈ ਸੁਣਵਾਈ ਨਾ ਹੋਣ ਕਾਰਨ ਅਸੀਂ ਇਹ ਕਦਮ ਚੁੱਕਿਆ ਹੈ। ਇਸ ਮੌਕੇ ਬਲਵਿੰਦਰ ਸਿੰਘ ਭੱਟੀ, ਗਿਆਨ ਸਿੰਘ ਬੂਹ, ਖਜ਼ਾਨ ਸਿੰਘ, ਕਰਮ ਸਿੰਘ, ਬਲਵੀਰ ਸਿੰਘ, ਬੂਧ ਸਿੰਘ ਬੂਹ, ਰੇਸ਼ਮ ਸਿੰਘ ਬੂਹ, ਬਲਜੀਤ ਸਿੰਘ ਬੂਹ,ਮੰਗੀ, ਜੱਗੀ, ਬਿੱਲਾ, ਸੁਰਿੰਦਰ ਸਿੰਘ ਨੰਬਰਦਾਰ, ਮਨਜੀਤ ਸਿੰਘ ਕਨੇਡਾ ਬੂਹ, ਰਾਜਵੀਰ ਸਿੰਘ, ਸਰਦੂਲ ਸਿੰਘ, ਲਖਵਿੰਦਰ ਸਿੰਘ ਭੱਟੀ, ਗੁਰਬਚਨ ਸਿੰਘ ਬਾਜਾ, ਸੁਖਵਿੰਦਰ ਸਿੰਘ, ਜੋਗਾ ਸਿੰਘ ਤੋਂ ਇਲਾਵਾ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਕਈ ਪਰਿਵਾਰ ਮੋਜੂਦ ਸਨ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly