ਹੁਸ਼ਿਆਰਪੁਰ (ਸਮਾਜ ਵੀਕਲੀ): ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਇੱਥੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਵੱਲੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਗਰੀਬੀ ਨੂੰ ਸਮਝਦੇ ਹਨ ਅਤੇ ਚੰਨੀ ਅਰਬਪਤੀਆਂ ਦੀ ਨਹੀਂ, ਗਰੀਬਾਂ, ਕਿਸਾਨਾਂ, ਛੋਟੇ ਅਤੇ ਮੱਧ ਵਰਗੀ ਕਾਰੋਬਾਰੀਆਂ ਦੀ ਸਰਕਾਰੀ ਦੀ ਅਗਵਾਈ ਕਰਨਗੇ।
ਰਾਹੁਲ ਗਾਂਧੀ ਨੇ ਬੇਰੁਜ਼ਗਾਰੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ ਆਪਣੇ ਭਾਸ਼ਣਾਂ ਵਿਚ ਬੇਰੁਜ਼ਗਾਰੀ ਅਤੇ ਕਾਲੇ ਧਨ ਦੇ ਮੁੱਦੇ ’ਤੇ ਗੱਲ ਨਹੀਂ ਕਰਦੇ ਹਨ। ਰਾਹੁਲ ਗਾਂਧੀ ਨੇ ਨੋਟਬੰਦੀ ਅਤੇ ਵਸਤਾਂ ਤੇ ਸੇਵਾ ਟੈਕਸ (ਜੀਐੱਸਟੀ) ਨੂੰ ਲੈ ਕੇ ਮੋਦੀ ਸਰਕਾਰ ਨੂੰ ਲੰਬੇ ਹੱਥੀਂ ਲੈਂਦਿਆਂ ਦੋਸ਼ ਲਗਾਇਆ ਕਿ ਇਸ ਨਾਲ ਸਿਰਫ਼ ਦੋ-ਤਿੰਨ ਅਰਬਪਤੀਆ ਨੂੰ ਹੀ ਫਾਇਦਾ ਹੋਇਆ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸੇਧਦਿਆਂ ਕਾਂਗਰਸੀ ਆਗੂ ਨੇ ਕਿਹਾ, ‘‘ਉਹ ਪੰਜਾਬ ਨੂੰ ਨਹੀਂ ਸਮਝਦੇ ਅਤੇ ਨਾ ਹੀ ਸੂਬੇ ਦਾ ਖਿਆਲ ਰੱਖ ਸਕਦੇ ਹਨ।’’ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਕਿਸਾਨ ਸਮਰਥਕ ਹੈ, ਇਸ ਵਾਸਤੇ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly