ਫਗਵਾੜਾ (ਸਮਾਜ ਵੀਕਲੀ): ਅਰਵਿੰਦ ਕੇਜਰੀਵਾਲ ਦੀ ਫਗਵਾੜਾ ਫੇਰੀ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸੁਖਦੇਵ ਸਿੰਘ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਤੁਰੰਤ ਇਸ ਸਬੰਧੀ ਮੀਟਿੰਗ ਬੁਲਾ ਕੇ ਇਨ੍ਹਾਂ ਨੂੰ ਰਿਹਾਅ ਕਰਵਾਏ। ਪੁਲੀਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮਦ ਸਬੰਧੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly