ਅੰਮ੍ਰਿਤਸਰ ਦੇ ਕਾਂਗਰਸੀ ਮੇਅਰ ਰਿੰਟੂ ਆਮ ਆਦਮੀ ਪਾਰਟੀ ’ਚ ਸ਼ਾਮਲ

ਅੰਮ੍ਰਿਤਸਰ (ਸਮਾਜ ਵੀਕਲੀ):  20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਅੱਜ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਅਤੇ ਕਾਂਗਰਸੀ ਆਗੂ ਕਰਮਜੀਤ ਸਿੰਘ ਰਿੰਟੂ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ, ਜਿਸ ਨਾਲ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦਾ ਪਾਰਟੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸਵਾਗਤ ਕੀਤਾ। ਇਸ ਸਬੰਧੀ ਸ੍ਰੀ ਰਿੰਟੂ ਨੇ ਕਿਹਾ ਕਿ ਜਦੋਂ ਕਿਸੇ ਵਿਅਕਤੀ ਨੂੰ ਅਤੇ ਉਸ ਦੇ ਕੰਮ ਨੂੰ ਅਣਡਿੱਠਾ ਕੀਤਾ ਜਾਵੇ ਤਾਂ ਫਿਰ ਉਸ ਕੋਲ ਕੋਈ ਹੋਰ ਰਸਤਾ ਨਹੀਂ ਰਹਿ ਜਾਂਦਾ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਵਿੱਚ ਉਨ੍ਹਾਂ ਨੂੰ ਲਗਾਤਾਰ ਅਣਦੇਖਿਆ ਕੀਤਾ ਜਾ ਰਿਹਾ ਸੀ। ਸ੍ਰੀ ਰਿੰਟੂ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਨਾਲ ਸਬੰਧਤ ਹਨ, ਜਿਥੇ ਕਾਂਗਰਸ ਦੇ ਮੌਜੂਦਾ ਵਿਧਾਇਕ ਸੁਨੀਲ ਦੱਤੀ ਚੋਣ ਲੜ ਰਹੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ੍ਰੀ ਗੁਰੂ ਰਵਿਦਾਸ ਜਯੰਤੀ: ਮੋਦੀ ਨੇ ਸ਼ਰਧਾਲੂਆਂ ਨਾਲ ਭਜਨ ਗਾਏ
Next articleਦੀਪ ਸਿੱਧੂ ਦਾ ਸਸਕਾਰ ਅੱਜ ਲੁਧਿਆਣਾ ’ਚ ਸ਼ਾਮ 5 ਵਜੇ, ਟਰਾਲਾ ਚਾਲਕ ਖ਼ਿਲਾਫ਼ ਕੇਸ ਦਰਜ