(ਸਮਾਜ ਵੀਕਲੀ)-ਤਲਵੰਡੀ ਚੌਧਰੀਆਂ,(ਬਿੱਕਰ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਤਲਵੰਡੀ ਚੌਧਰੀਆਂ ਵਿਖੇ ਬਲਾਕ ਦੇ ਮੀਤ ਪ੍ਰਧਾਨ ਡਾ. ਕੁਲਜੀਤ ਸਿੰਘ ਚੰਦੀ ਦੀ ਅਗਵਾਈ ਵਿਚ ਰੋਸ ਰੈਲੀ ਕੀਤੀ ਗਈ।ਜਿਸ ਵਿਚ ਪ੍ਰਧਾਨ ਮੰਤਰੀ ਮੋਦੀ ਅਤੇ ਅਸ਼ਿਸ ਮਿਸ਼ਰਾ ਦਾ ਪੁਤਲਾ ਫੂਕਿਆ।ਰੈਲੀ ਨੂੰ ਸੰਬੋਧਨ ਕਰਦਿਆਂ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਸ਼ੇਰ ਸਿੰਘ ਮਹੀਵਾਲ ਨੇ ਆਖਿਆ ਕਿ ਨਰਿੰਦਰ ਮੋਦੀ ਕਿਸਾਨ ਜਥੇਬੰਦੀਆਂ ਨਾਲ ਖਿਲਵਾੜ ਕਰ ਰਿਹਾ ਹੈ।ਉਹਨਾਂ ਆਖਿਆ ਕਿ ਉੱਤਰ ਪ੍ਰਦੇਸ਼ ਵਿਚ ਜੋ ਕਿਸਾਨਾਂ ਨੂੰ ਅਸ਼ਿਸ਼ ਮਿਸ਼ਰਾ ਨੇ ਆਪਣੀ ਗੱਡੀ ਥੱਲੇ ਦੇ ਕੁਚਲ ਦਿੱਤਾ ਸੀ।ਉਸ ਨੂੰ ਕੇਂਦਰ ਸਰਕਾਰ ਦੇ ਕਹਿਣੇ ਤੇ ਜ਼ਮਾਨਤ ਦੇ ਦਿੱਤੀ ਗਈ ਹੈ।ਇਹ ਕਿਸਾਨਾਂ ਨਾਲ ਸ਼ਰੇਆਮ ਬੇਇਨਸਾਫੀ ਕੀਤੀ ਜਾ ਰਹੀ ਹੈ।
ਮੀਤ ਪ੍ਰਧਾਨ ਡਾ.ਕੁਲਜੀਤ ਸਿੰਘ ਚੰਦੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜੋ ਕਿਸਾਨਾਂ ਨਾਲ ਵਾਅਦੇ ਕੀਤੇ ਸਨ।ਉਹ ਉਹਨਾਂ ਵਾਅਦਿਆਂ ਤੋਂ ਭੱਜ ਰਹੀ ਹੈ।ਦਿੱਲੀ ਦੇ ਬਾਰਡਰਾਂ ਤੇ ਸੰਘਰਸ਼ ਕਰ ਰਹੇ ਕਿਸਾਨ ਜਥੇਬੰਦੀਆਂ ਨੂੰ ਮੋਦੀ ਨੇ ਕਿਹਾ ਸੀ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਨਾਲ ਐੱਮ.ਐੱਸ.ਪੀ ਲਾਗੂ ਜਰੁਰੀ ਕੀਤੀ ਜਾਵੇਗੀ।ਪਰ ਦੋ ਮਹੀਨੇ ਹੋ ਗਏ ਹਨ, ਅਜੇ ਤੱਕ ਐੱਮ.ਐੱਸ.ਪੀ ਲਾਗੂ ਨਹੀਂ ਕੀਤੀ ਗਈ।ਆਗੂਆਂ ਨੇ ਮੰਗ ਕੀਤੀ ਕਿ ਅਸ਼ਿਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕੀਤੀ ਜਾਵੇ ਤੇ ਉਸ ਨੂੰ ਸਖਤ ਸਜ਼ਾ ਦਿੱਤੀ ਜਾਵੇ ਤਾਂ ਜੋ ਯੂ.ਪੀ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਮਿਲ ਸਕੇ।
ਇਸ ਮੌਕੇ ਸਰਬਜੀਤ ਸਿੰਘ ਕਾਲੇਵਾਲ, ਸੁਖਵਿੰਤ ਸਿੰਘ, ਜਤਿੰਦਰ ਸਿੰਘ, ਬਲਵਿੰਦਰ ਸਿੰਘ, ਕਰਨੈਲ ਸਿੰਘ, ਜਗੀਰ ਸਿੰਘ, ਤਰਸੇਮ ਸਿੰਘ ਪਟਵਾਰੀ, ਗੁਰਮੀਤ ਸਿੰਘ, ਦਰਸ਼ਨ ਤੁੜ੍ਹ, ਬਾਬਾ ਲੱਖਾ ਸਿੰਘ, ਮਨਜੀਤ ਸਿੰਘ, ਸੋਨੂੰ, ਗੁਰਮੱੁਖ ਸਿੰਘ ਆਦਿ ਨੇ ਕੇਂਦਰ ਸਰਕਾਰ ਵਿਰੱੁਧ ਜੰਮ ਕੇ ਨਾਅਰੇਬਾਜ਼ੀ ਕੀਤੀ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly