ਮੋਦੀ ਨੇ ਦਿੱਲੀ ਦੇ ਰਵਿਦਾਸ ਮੰਦਰ ਵਿੱਚ ਮੱਥਾ ਟੇਕਿਆ

ਨਵੀਂ ਦਿੱਲੀ, (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਵਿਦਾਸ ਜੈਅੰਤੀ ਮੌਕੇ ਅੱਜ ਇਥੇ ਕਰੋਲਬਾਗ ਦੇ ‘ਸ੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ’ ’ਚ ਮੱਥਾ ਟੇਕਿਆ। ਮੰਦਰ ’ਚ ਮੱਥਾ ਟੇਕਣ ਮਗਰੋਂ ਸ੍ਰੀ ਮੋਦੀ ਨੇ ਸ਼ਰਧਾਲੂਆਂ ਨਾਲ ਭਜਨ-ਕੀਰਤਨ ’ਚ ਵੀ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਲੋਕਾਂ ਨੂੰ ਗੁਰੂ ਰਵਿਦਾਸ ਜੈਅੰਤੀ ਦੀ ਵਧਾਈ ਦਿੰਦਿਆਂ ਪ੍ਰਧਾਨ ਮੰਤਰੀ ਨੇ ਇਕ ਮੀਡੀਆ ਰਿਪੋਰਟ ਟਵੀਟ ਕੀਤੀ ਜਿਸ ’ਚ ਵਾਰਾਨਸੀ ’ਚ ਗੁਰੂ ਰਵਿਦਾਸ ਦੇ ਜਨਮ ਅਸਥਾਨ ’ਤੇ ਬਣੇ ਮੰਦਰ ਦੇ ਵਿਸਥਾਰ ਅਤੇ ਉਸ ਦੇ ਸੁੰਦਰੀਕਰਨ ਲਈ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਹ ਵੱਡਭਾਗੇ ਹਨ ਕਿ ਉਨ੍ਹਾਂ ਨੂੰ ਸੰਸਦ ਮੈਂਬਰ ਰਹਿੰਦਿਆਂ ਇਨ੍ਹਾਂ ਵਿਕਾਸ ਕਾਰਜਾਂ ਨੂੰ ਕਰਨ ਦਾ ਮੌਕਾ ਮਿਲਿਆ ਹੈ। ਉੱਤਰ ਪ੍ਰਦੇਸ਼ ਅਤੇ ਪੰਜਾਬ ’ਚ ਵੱਡੀ ਗਿਣਤੀ ’ਚ ਭਗਤ ਰਵਿਦਾਸ ਦੇ ਸ਼ਰਧਾਲੂ ਰਹਿੰਦੇ ਹਨ ਜਿਨ੍ਹਾਂ ਸਮਾਜਿਕ ਬੁਰਾਈਆਂ ਖ਼ਿਲਾਫ਼ ਅਤੇ ਲੋਕਾਂ ਦੇ ਏਕੇ ਜਿਹੀਆਂ ਸਿੱਖਿਆਵਾਂ ਦਿੱਤੀਆਂ ਸਨ। ਪੰਜਾਬ ’ਚ ਪਹਿਲਾਂ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣੀਆਂ ਸਨ ਪਰ ਰਵਿਦਾਸ ਜੈਅੰਤੀ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂਆਂ ਦੇ ਉਨ੍ਹਾਂ ਦੇ ਜਨਮ ਅਸਥਾਨ ਬਨਾਰਸ ਜਾਣ ਦੀ ਸੰਭਾਵਨਾ ਨੂੰ ਦੇਖਦਿਆਂ ਚੋਣ ਕਮਿਸ਼ਨ ਨੇ ਚੋਣਾਂ 20 ਫਰਵਰੀ ਨੂੰ ਕਰਾਉਣ ਦਾ ਫ਼ੈਸਲਾ ਲਿਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲਖੀਮਪੁਰ ਦੇ ਦੋਸ਼ੀਆਂ ਅਤੇ ਸਰਪ੍ਰਸਤਾਂ ਨੂੰ ਜੇਲ੍ਹ ਭੇਜਾਂਗੇ: ਅਖਿਲੇਸ਼
Next articleਕਰਨਾਟਕ ਵਿਧਾਨ ਸਭਾ ’ਚ ਹੰਗਾਮਾ, ਕਾਰਵਾਈ ਮੁਲਤਵੀ