ਚੋਣ ਕਮਿਸ਼ਨ ਨੇ ਭਾਜਪਾ ਦੇ ਇਸ਼ਾਰੇ ’ਤੇ ਕੁਮਾਰ ਵਿਸ਼ਵਾਸ ਦੀ ਵੀਡੀਓ ਰੋਕੀ: ਸੁਰਜੇਵਾਲਾ

ਜਲੰਧਰ (ਸਮਾਜ ਵੀਕਲੀ):  ਕਾਂਗਰਸ ਦੇ ਕੌਮੀ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਨੇ ਭਾਜਪਾ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਉਸ ਦੇ ਇਸ਼ਾਰੇ ’ਤੇ ਹੀ ਚੋਣ ਕਮਿਸ਼ਨ ਨੇ ਕੁਮਾਰ ਵਿਸ਼ਵਾਸ ਦੀ ਵੀਡੀਓ ਦੇ ਪ੍ਰਸਾਰਨ ’ਤੇ ਰੋਕ ਲਾਉਣ ਦੇ ਇਕਪਾਸੜ ਹੁਕਮ ਦਿੱਤੇ ਸਨ। ਭਾਜਪਾ ਦੀ ਇਹ ਕਾਰਵਾਈ ਇਕ ਤਰ੍ਹਾਂ ਨਾਲ ਚੋਣ ਕਮਿਸ਼ਨ ਰਾਹੀਂ ਕੇਜਰੀਵਾਲ ਦਾ ਬਚਾਅ ਕਰਨ ਬਾਰੇ ਸੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਆਮ ਆਦਮੀ ਪਾਰਟੀ ਤੇ ਭਾਜਪਾ ਦੀ ਆਪਸ ਵਿਚ ਮਿਲੀਭੁਗਤ ਦਾ ਵੀ ਪਰਦਾਫਾਸ਼ ਕੀਤਾ ਹੈ। ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜਦੋਂ ਚੋਣ ਕਮਿਸ਼ਨ ਕੋਲ ਇਸ ਬਾਰੇ ਇਤਰਾਜ਼ ਜਤਾਇਆ ਗਿਆ ਤਾਂ ਚੋਣ ਕਮਿਸ਼ਨ ਨੇ ਵੀਡੀਓ ਨਾ ਦਿਖਾਉਣ ਵਾਲੇ ਹੁਕਮ ਵਾਪਸ ਲਏ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਰਜੇਵਾਲਾ ਨੇ ਕਿਹਾ ਕਿ ਕੁਮਾਰ ਵਿਸ਼ਵਾਸ ਨੇ ਕੇਜਰੀਵਾਲ ’ਤੇ ਦੋਸ਼ ਲਾਏ ਸਨ ਕਿ ਉਹ ਵੱਖਵਾਦੀ ਅਤੇ ਖਾਲਿਸਤਾਨੀਆਂ ਦੇ ਸਮਰਥਕਾਂ ਨਾਲ ਮਿਲ ਕੇ ਪੰਜਾਬ ’ਤੇ ਰਾਜ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੁਮਾਰ ਵਿਸ਼ਵਾਸ ਵੱਲੋਂ ਜਿਹੜੇ ਦੋਸ਼ ਕੇਜਰੀਵਾਲ ’ਤੇ ਲਾਏ ਹਨ, ਉਸ ਦੀ ਚੁਣੌਤੀ ਉਸ ਨੇ ਕਿਉਂ ਨਹੀਂ ਕਬੂਲ ਕੀਤੀ? ਕੁਮਾਰ ਵਿਸ਼ਵਾਸ ਨੇ ਕੇਜਰੀਵਾਲ ਨੂੰ ਇਹ ਚੁਣੌਤੀ ਦਿੱਤੀ ਸੀ ਕਿ ਉਨ੍ਹਾਂ ਕੋਲ ਕੇਜਰੀਵਾਲ ਬਾਰੇ ਬਹੁਤ ਸਾਰੇ ਮੈਸੇਜ ਤੇ ਹੋਰ ਸਬੂਤ ਹਨ, ਜਿਸ ਸਬੰਧੀ ਉਹ ਕਿਸੇ ਵੀ ਟੀਵੀ ਚੈਨਲ ਜਾਂ ਉਨ੍ਹਾਂ ਦੀ ਦੱਸੀ ਹੋਈ ਥਾਂ ’ਤੇ ਬਹਿਸ ਕਰਨ ਲਈ ਤਿਆਰ ਹਨ। ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਇਹ ਕੌਮੀ ਸੁਰੱਖਿਆ ਨਾਲ ਜੁੜਿਆ ਹੋਇਆ ਮਾਮਲਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਖ਼ਿਲਾਫ਼ ਸੰਘਰਸ਼ ਦਾ ਐਲਾਨ
Next articleਜੇ ਭਾਜਪਾ ਅੱਧੀਆਂ ਸੀਟਾਂ ਵੀ ਜਿੱਤੀ ਤਾਂ ਸਰਕਾਰ ਸਾਡੀ: ਪੁਰੀ