ਕਰਾਚੀ (ਸਮਾਜ ਵੀਕਲੀ): ਪਾਕਿਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਕਰਾਚੀ ਵਿੱਚ ਮੋਟਰਸਾਈਕਲ ਸਵਾਰ ਚੋਰਾਂ ਨੇ ਅੱਜ ਇੱਕ ਟੀਵੀ ਪ੍ਰੋਡਿਊਸਰ ਦੀ ਉਸ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ, ਜਦੋਂ ਉਸ ਨੇ ਉਨ੍ਹਾਂ ਨੂੰ ਆਪਣੀ ਕਾਰ ਨਾਲ ਕੁਚਲਣ ਦੀ ਕੋਸ਼ਿਸ਼ ਕੀਤੀ। ਪੁਲੀਸ ਅਧਿਕਾਰੀ ਨਸੀਰ ਅਫਤਾਬ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਤਹਰ ਮਤੀਨ ਸਮਾ ਸਮਾਚਾਰ ਚੈਨਲ ਲਈ ਕੰਮ ਕਰਦਾ ਸੀ। ਜਦੋਂ ਉਹ ਆਪਣੇ ਬੱਚਿਆਂ ਨੂੰ ਸਕੂਲ ਛੱਡ ਕੇ ਘਰ ਪਰਤ ਰਿਹਾ ਸੀ ਤਾਂ ਉਸ ਨੇ ਦੋ ਵਿਅਕਤੀਆਂ ਨੂੰ ਰਾਹਗੀਰ ਤੋਂ ਲੁੱਟਦੇ ਵੇਖਿਆ। ਮਤੀਨ ਨੇ ਚੋਰਾਂ ਨੂੰ ਆਪਣੀ ਕਾਰ ਨਾਲ ਟੱਕਰ ਮਾਰ ਦਿੱਤੀ। ਇਸ ਦੌਰਾਨ ਉਨ੍ਹਾਂ ਵਿੱਚੋਂ ਇੱਕ ਨੇ ਗੋਲੀ ਚਲਾ ਦਿੱਤੀ ਅਤੇ ਮਤੀਨ ਦੀ ਮੌਤ ਹੋ ਗਈ। ਚੋਰ ਮੌਕੇ ਤੋਂ ਫਰਾਰ ਹੋ ਗਏ। ਗ੍ਰਹਿ ਮੰਤਰੀ ਸ਼ੇਖ ਰਸ਼ੀਦ ਅਹਿਮਦ ਨੇ ਇਸ ਹੱਤਿਆ ਦੀ ਨਿਖੇਧੀ ਕੀਤੀ ਹੈ ਅਤੇ ਮਤੀਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਪੁਲੀਸ ਨੂੰ ਚੋਰਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਆਦੇਸ਼ ਵੀ ਦਿੱਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly