ਸਤਿਕਾਰ ਕੌਰ ਗਹਿਰੀ ਨੂੰ ਕਾਂਗਰਸ ’ਚੋਂ ਕੱਢਿਆ

ਫ਼ਿਰੋਜ਼ਪੁਰ (ਸਮਾਜ ਵੀਕਲੀ):  ਕਾਂਗਰਸ ਹਾਈ ਕਮਾਨ ਨੇ ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਕਾਂਗਰਸ ਦੀ ਮੌਜੂਦਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਗਿਆ ਹੈ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਇਹ ਹੁਕਮ ਅੱਜ ਜਾਰੀ ਕੀਤਾ ਹੈ। ਕਾਂਗਰਸ ਹਾਈ ਕਮਾਨ ਨੇ ਸਤਿਕਾਰ ਕੌਰ ਗਹਿਰੀ ਦੀ ਟਿਕਟ ਕੱਟ ਕੇ ਆਮ ਆਦਮੀ ਪਾਰਟੀ ਦੀ ਉਮੀਦਵਾਰੀ ਛੱਡ ਕੇ ਆਏ ਆਸ਼ੂ ਬੰਗੜ ਨੂੰ ਦੇ ਦਿੱਤੀ ਸੀ, ਜਿਸ ਮਗਰੋਂ ਸਤਿਕਾਰ ਕੌਰ ਗਹਿਰੀ ਤੇ ਉਸ ਦਾ ਪਤੀ ਲਾਡੀ ਗਹਿਰੀ ਕਾਫ਼ੀ ਨਾਰਾਜ਼ ਸਨ। ਉਨ੍ਹਾਂ ’ਤੇ ਦੋਸ਼ ਹੈ ਕਿ ਉਹ ਦੋਵੇਂ ਪਤੀ ਪਤਨੀ ਹੁਣ ਆਸ਼ੂ ਬੰਗੜ ਦੇ ਖ਼ਿਲਾਫ਼ ਪ੍ਰਚਾਰ ਕਰ ਰਹੇ ਸਨ ਤੇ ਉਸ ਨੂੰ ਹਰਾਉਣ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਸਨ। ਇਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਪਾਰਟੀ ਨੇ ਅੱਜ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਚੋਂ ਬਾਹਰ ਦਾ ਰਾਹ ਵਿਖਾ ਦਿੱਤਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁਹਾਲੀ ਦੇ ਮੇਅਰ ਦੇ ਘਰ ਚੋਣ ਕਮਿਸ਼ਨ ਦੀ ਟੀਮ ਦਾ ਛਾਪਾ
Next articleਮੋਦੀ ਵੱਲੋਂ ਅਫ਼ਗਾਨ ਸਿੱਖਾਂ ਅਤੇ ਹਿੰਦੂਆਂ ਦੇ ਵਫ਼ਦ ਨਾਲ ਮੁਲਾਕਾਤ