ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰ ਸੀ ਐਫ ਵਿਖੇ ਪ੍ਰਭਾਵਸ਼ਾਲੀ ਧਾਰਮਿਕ ਸਮਾਗਮ ਆਯੋਜਿਤ

ਕੈਪਸ਼ਨ - ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਆਰ ਸੀ ਐਫ ਵਿਖੇ ਕਰਵਾਏ ਗਏ ਕੀਰਤਨ ਦਰਬਾਰ ਵਿੱਚ ਜਥੇ ਨੂੰ ਸਨਮਾਨਿਤ ਕਰਦੇ ਹੋਏ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਦੇ ਅਹੁਦੇਦਾਰ

ਕਪੂਰਥਲਾ (ਸਮਾਜ ਵੀਕਲੀ) (ਕੌੜਾ) – ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 645 ਵੇਂ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫੈਕਟਰੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫੈਕਟਰੀ ਵਿਖੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਵੇਰ ਤੋਂ ਲੈ ਕੇ ਸ਼ਾਮ ਤਕ ਕੀਰਤਨ ਦਰਬਾਰ ਕਰਵਾਇਆ ਗਿਆ । ਜਿਸ ਚ ਵੱਖ ਵੱਖ ਕੀਰਤਨੀ ਕਵੀਸ਼ਰੀ ਤੇ ਢਾਡੀ ਜਥਿਆਂ ਵੱਲੋਂ ਕੀਰਤਨ ਕਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਲਵਪ੍ਰੀਤ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕਰਕੇ ਸਮਾਗਮ ਦੀ ਆਰੰਭਤਾ ਕੀਤੀ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਸੰਤ ਨਿਰਮਲ ਸਿੰਘ ਅਵਾਦਾਨ ਵਾਲੇ ਜਨਰਲ ਸੈਕਟਰੀ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ ਰਜਿਸਟਰਡ ਪੰਜਾਬ ਨੇ ਇਕੱਤਰ ਵੱਡੀ ਗਿਣਤੀ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਚਰਨਾਂ ਨਾਲ ਜੋੜਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਾਨੂੰ ਸਿਮਰਨ ਕਰਨ ਅਤੇ ਆਪਸ ਵਿੱਚ ਮਿਲ ਜੁਲ ਕੇ ਰਹਿਣ ਦਾ ਉਪਦੇਸ਼ ਦਿੱਤਾ। ਉੱਥੇ ਹੀ ਸਮਾਜ ਵਿੱਚ ਊਚ ਨੀਚ ਦਾ ਪਾੜਾ ਖਤਮ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ।

ਇਸ ਸਮਾਗਮ ਦੀ ਸੰਪੂਰਨਤਾ ਦੌਰਾਨ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫੈਕਟਰੀ ਦੇ ਪ੍ਰਧਾਨ ਕ੍ਰਿਸ਼ਨ ਸਿੰਘ, ਉੱਪ ਪ੍ਰਧਾਨ ਕਸ਼ਮੀਰ ਸਿੰਘ ,ਪ੍ਰਧਾਨ ਅਮਰਜੀਤ ਸਿੰਘ ਮੱਲ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਹਿਬਾਨ ਦੇ ਅਵਤਾਰ ਦਿਹਾੜੇ ਸ਼ਰਧਾ ਭਾਵਨਾ ਤੇ ਇਕਜੁੱਟ ਹੋ ਕੇ ਮਨਾਉਣੇ ਚਾਹੀਦੇ ਹਨ। ਸਮਾਗਮ ਨੂੰ ਸਫਲ ਬਣਾਉਣ ਵਿਚ ਕ੍ਰਿਸ਼ਨ ਲਾਲ ਜੱਸਲ, ਜਨਰਲ ਸੈਕਟਰੀ ਮਨਜੀਤ ਸਿੰਘ ,ਕੁਲਵਿੰਦਰ ਸਿੰਘ ,ਊਜੈਨ ਪਾਲ, ਮਹਿੰਦਰ ਸਿੰਘ, ਮਨਮੋਹਨ ਲਾਲ, ਸੰਤੋਖ ਸਿੰਘ, ਹਰਜੀਤ ਸਿੰਘ ,ਅਮਰਜੀਤ ਸਿੰਘ, ਤਰਸੇਮ ਸਿੰਘ, ਨਰੇਸ਼ ਕੁਮਾਰ , ਗੁਰਮੁਖ ਦਾਸ, ਰੂਪ ਲਾਲ, ਸਲਮਨ ਸਿੰਘ, ਮਹਿੰਦਰ ਲਾਲ, ਰਜਿੰਦਰ ਸਿੰਘ, ਕਸ਼ਮੀਰ ਸਿੰਘ ,ਤਰਲੋਚਨ ਸਿੰਘ , ਪ੍ਰਨੀਸ਼ ਕੁਮਾਰ , ਹਰਦੀਪ ਸਿੰਘ , ਰਮੇਸ਼ ਚੰਦ, ਜਰਨੈਲ ਸਿੰਘ, ਗੁਰਮੇਲ ਚੰਦ, ਪਰਮਜੀਤ ਰੱਤੂ, ਭੁਪਿੰਦਰ ਸਿੰਘ ,ਮੰਗਲ ਸਿੰਘ ,ਦਲਜੀਤ ਸਿੰਘ ਦਾਖਾ, ਸਤਪਾਲ , ਰਾਮ ਸ਼ਰਨ, ਜੋਗਿੰਦਰਪਾਲ, ਸੁਖਵੰਤ ਸਿੰਘ, ਨਿਰਮਲ ਸਿੰਘ, ਹਰਮਨ ਸਿੰਘ, ਕਰਨੈਲ ਸਿੰਘ, ਗੁਰਨਾਮ ਸਿੰਘ, ਨਿਰਵੈਰ ਸਿੰਘ ,ਲਖਵੀਰ ਚੰਦ ਦਾਦਰਾ ਅਤੇ ਵੱਡੀ ਗਿਣਤੀ ਚ ਸੰਗਤਾਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਵਿੱਚ ਅੰਤਰ ਰਾਸ਼ਟਰੀ ਮਾਂ ਬੋਲੀ ਦਿਵਸ ਮਨਾਇਆ ਗਿਆ
Next articleAerial combat, individual formations highlight Day 2 of IAF-RAFO’s bilateral exercise