ਭਾਰਤ ਨੇ ਨਾਗਰਿਕਾਂ ਨੂੰ ਯੂਕਰੇਨ ’ਚੋਂ ਕੱਢਣ ਦੀ ਕਾਰਵਾਈ ਵਿੱਢੀ

ਨਵੀਂ ਦਿੱਲੀ (ਸਮਾਜ ਵੀਕਲੀ):  ਰੂਸ ਤੇ ਯੂਕਰੇਨ ਵਿਚਾਲੇ ਜਾਰੀ ਸੰਕਟ ਦਰਮਿਆਨ ਭਾਰਤ ਨੇ ਉਥੋਂ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਕਾਰਵਾਈ ਵਿੱਢ ਦਿੱਤੀ ਹੈ। ਆਖ਼ਰੀ ਖ਼ਬਰਾਂ ਮਿਲਣ ਤੱਕ ਅੱਜ ਦੇਰ ਰਾਤ 250 ਭਾਰਤੀ ਵਿਦਿਆਥੀਆਂ ਦੇ ਵਾਪਸ ਦੇਸ਼ ਪਰਤਣ ਦੀ ਸੰਭਾਵਨਾ ਹੈ। ਭਾਰਤ ਨੇ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਕੋਲ ਰੂਸ-ਯੂਕਰੇਨ ਟਕਰਾਅ ’ਤੇ ‘ਡੂੰਘੀ ਚਿੰਤਾ’ ਜ਼ਾਹਿਰ ਕੀਤੀ ਹੈ। ਭਾਰਤ ਨੇ ਸਲਾਮਤੀ ਕੌਂਸਲ ਨੂੰ ਕਿਹਾ ਕਿ ਤਰਜੀਹ ਤਣਾਅ ਘਟਾਉਣਾ ਹੋਣੀ ਚਾਹੀਦੀ ਹੈ।

ਕੌਂਸਲ ਦੀ ਮੀਟਿੰਗ ਵਿਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀ.ਐੱਸ. ਤ੍ਰਿਮੂਰਤੀ ਨੇ ਕਿਹਾ ਕਿ ਇਸ ਮਸਲੇ ਦਾ ਹੱਲ ਸਿਰਫ਼ ਕੂਟਨੀਤਕ ਸੰਵਾਦ ਰਾਹੀਂ ਹੀ ਹੋ ਸਕਦਾ ਹੈ। ਇਸੇ ਦੌਰਾਨ ਯੂਕਰੇਨ ਵਿਚਲੇ ਭਾਰਤੀ ਦੂਤਾਵਾਸ ਨੇ ਉੱਥੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਦੀ ਕਵਾਇਦ ਆਰੰਭ ਦਿੱਤੀ ਹੈ। ਭਾਰਤ ਨੇ ਕਿਹਾ ਕਿ ਉਹ ਸਾਰੇ ਘਟਨਾਕ੍ਰਮ ਉਤੇ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਵਾਪਰੀਆਂ ਘਟਨਾਵਾਂ ਖੇਤਰ ਦੀ ਸ਼ਾਂਤੀ ਤੇ ਸੁਰੱਖਿਆ ਲਈ ਖ਼ਤਰਾ ਬਣ ਸਕਦੀਆਂ ਹਨ। ਭਾਰਤ ਨੇ ਸਾਰੀਆਂ ਧਿਰਾਂ ਨੂੰ ਵੱਧ ਤੋਂ ਵੱਧ ਸੰਜਮ ਵਰਤਣ ਲਈ ਕਿਹਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੂਸ-ਯੂਕਰੇਨ ਤਣਾਅ: ਅਮਰੀਕਾ ਵੱਲੋਂ ਰੂਸੀ ਕਾਰਵਾਈ ਹਮਲਾ ਕਰਾਰ
Next articleਸਲਾਮਤੀ ਕੌਂਸਲ ’ਚ ਰੂਸੀ ਕਾਰਵਾਈ ਦਾ ਵਿਰੋਧ, ਰੂਸ ਵੱਲੋਂ ਆਪਣਾ ਬਚਾਅ