ਗੁਰਦੁਆਰਾ ਸ਼੍ਰੀ ਬੇਰ ਸਾਹਿਬ ਨਤਮਸਤਕ ਹੋ ਕੇ ਕੀਤੀ ਜਿੱਤ ਦੀ ਅਰਦਾਸ
ਮਾਫੀਆ ਰਾਜ ਦਾ ਅੰਤ ਬਿਕਰਮ ਮਜੀਠੀਏ ਦੀ ਗ੍ਰਿਫਤਾਰੀ ਨਾਲ ਸ਼ੁਰੂ -ਜੁਗਰਾਜਪਾਲ ਸਾਹੀ
ਕਪੂਰਥਲਾ (ਕੌੜਾ)– ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਉਮੀਦਵਾਰ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਵੋਟਾਂ ਤੋਂ ਬਾਅਦ ਜਿੱਥੇ ਆਪਣੇ ਹਲਕੇ ਦੇ ਲੋਕ ਭਲਾਈ ਦੇ ਕੰਮਾਂ ਵਿੱਚ ਰੁੱਝੇ ਹੋਏ ਹਨ। ਉੱਥੇ ਹੀ ਉਹ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਆਪਣੀ ਜਿੱਤ ਜਿੱਤ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ । ਨਤਮਸਤਕ ਹੋਣ ਉਪਰੰਤ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇ ਜੁਗਰਾਜਪਾਲ ਸਿੰਘ ਸਾਹੀ ਨੇ ਦੱਸਿਆ ਕਿ ਉਹ ਵੋਟਾਂ ਤੋਂ ਬਾਅਦ ਜਿਥੇ ਹਲਕੇ ਦੇ ਲੋਕਾਂ ਦੇ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋ ਰਹੇ ਹਨ। ਉਥੇ ਹੀ ਉਹ ਕੁਝ ਦਿਨ ਪਹਿਲਾਂ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਦਾ ਚੰਡੀਗਡ਼੍ਹ ਵਿਖੇ ਹਾਲ ਚਾਲ ਜਾਣਨ ਲਈ ਪਹੁੰਚੇ।ਉਥੇ ਉਹਨ੍ਹਾਂ ਨਾਲ ਉਨ੍ਹਾਂ ਨੇ ਇੱਕ ਦਿਨ ਬਿਤਾਇਆ ਤੇ ਉਨ੍ਹਾਂ ਨਾਲ ਸਿਆਸੀ ਸਮੀਕਰਨਾਂ ਸਬੰਧੀ ਵਿਸ਼ਲੇਸ਼ਣ ਕੀਤਾ। ਇਸ ਦੌਰਾਨ ਜਥੇ ਜੁਗਰਾਜਪਾਲ ਸਿੰਘ ਸਾਹੀ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਵਿੱਚ ਅਮਨ ਅਮਾਨ ਨਾਲ ਹੋਈਆਂ ਵੋਟਾਂ ਲਈ ਵੋਟਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲਸ ਅਧਿਕਾਰੀਆਂ, ਸਰਕਾਰੀ ਅਧਿਕਾਰੀਆਂ, ਅਧਿਆਪਕਾਂ ਅਤੇ ਡਿਊਟੀ ਸਟਾਫ਼ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ। ਇਸ ਪੱਤਰਕਾਰ ਸੰਮੇਲਨ ਦੌਰਾਨ ਕਿਸੇ ਵੀ ਪਾਰਟੀ ਨੂੰ ਬਹੁਮਤ ਨਾ ਮਿਲਣ ਦੇ ਪੁੱਛੇ ਸਵਾਲ ਦੇ ਜਵਾਬ ਵਿੱਚ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸਾਡਾ ਮਹਾਂਗੱਠਜੋੜ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ,ਭਾਰਤੀ ਜਨਤਾ ਪਾਰਟੀ ਤੇ ਪੰਜਾਬ ਲੋਕ ਕਾਂਗਰਸ ਆਪਣੀ ਸਪੱਸ਼ਟ ਬਹੁਮਤ ਨਾਲ ਸਰਕਾਰ ਬਣਾਏਗਾ। ਜੇਕਰ ਫਿਰ ਵੀ ਕਿਸੇ ਤਰ੍ਹਾਂ ਦੀ ਕੋਈ ਕਮੀ ਪੇਸ਼ੀ ਰਹਿੰਦੀ ਹੈ ਤਾਂ ਆਪਣੀਆਂ ਹਮਖਿਆਲੀ ਪਾਰਟੀਆਂ ਨੂੰ ਨਾਲ ਲੈ ਕੇ ਸਰਕਾਰ ਬਣਾਈ ਜਾਵੇਗੀ। ਉਹਨਾਂ ਕਿਹਾ ਕਿ ਇਸ ਸਭ ਲਈ 10 ਮਾਰਚ ਦੀ ਉਡੀਕ ਕੀਤੀ ਜਾਵੇਗੀ । ਦੂਸਰੇ ਪਾਸੇ ਅੰਮ੍ਰਿਤਸਰ ਦੇ ਐੱਮ ਪੀ ਔਜਲਾ ਵੱਲੋਂ ਡੀਜੀਪੀ ਨੂੰ ਚਿੱਠੀ ਲਿਖਣ ਤੇ ਬਿਕਰਮ ਮਜੀਠੀਏ ਦੀ ਗ੍ਰਿਫ਼ਤਾਰੀ ਦੇ ਸਵਾਲਾਂ ਦੇ ਜਵਾਬ ਵਿੱਚ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਨੇ ਕਿਹਾ ਪੰਜਾਬ ਵਿੱਚ ਮਾਫੀਆ ਰਾਜ ਖ਼ਤਮ ਹੋ ਰਿਹਾ ਹੈ । ਜਿਸ ਦਾ ਆਗਾਜ਼ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੋਂ ਹੋ ਗਿਆ ਹੈ । ਬਾਕੀ ਪੰਜਾਬ ਵਿੱਚ ਰਹਿੰਦਾ ਮਾਫੀਆ ਮਹਾਂ ਗੱਠਜੋੜ ਦੀ ਸਰਕਾਰ ਤੋਂ ਬਾਅਦ ਖ਼ਤਮ ਕਰ ਦਿੱਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly