ਮੋਦੀ ਵੱਲੋਂ ਪੂਤਿਨ ਨੂੰ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦਾ ਸੁਝਾਅ

Russian President Vladimir Putin and Prime Minister Narendra Modi. (File)

ਨਵੀਂ ਦਿੱਲੀ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਰ ਰਾਤ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਫੋਨ ’ਤੇ ਗੱਲਬਾਤ ਕੀਤੀ। ਸ੍ਰੀ ਮੋਦੀ ਨੇ ਯੂਕਰੇਨ ’ਤੇ ਹਮਲੇ ਮਗਰੋਂ ਬਣੇ ਹਾਲਾਤ ’ਤੇ ਚਰਚਾ ਕੀਤੀ। ਉਨ੍ਹਾਂ ਪੂਤਿਨ ਨੂੰ ਸੁਝਾਅ ਦਿੱਤਾ ਕਿ ਇਸ ਮਸਲੇ ਦਾ ਗੱਲਬਾਤ ਰਾਹੀਂ ਹੱਲ ਕੱਢਿਆ ਜਾਵੇ। ਉਨ੍ਹਾਂ ਸਾਫ਼ ਕਰ ਦਿੱਤਾ ਕਿ ਯੂਕਰੇਨ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਉਨ੍ਹਾਂ ਦੀ ਸਿਖ਼ਰਲੀ ਤਰਜੀਹ ਰਹੇਗੀ। ਇਸ ਤੋਂ ਪਹਿਲਾਂ ਸ੍ਰੀ ਮੋਦੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਰੂਸ ਵੱਲੋਂ ਯੂਕਰੇਨ ’ਤੇ ਕੀਤੇ ਹਮਲੇ ਮਗਰੋਂ ਬਣੇ ਹਾਲਾਤ ’ਤੇ ਨਜ਼ਰਸਾਨੀ ਕੀਤੀ। ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਾਮਨ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਮੌਜੂਦ ਸਨ। ਮੀਟਿੰਗ ਵਿੱਚ ਪਿਊਸ਼ ਗੋਇਲ, ਹਰਦੀਪ ਪੁਰੀ, ਅਜੀਤ ਡੋਵਾਲ ਤੇ ਪੀ.ਕੇ.ਮਿਸ਼ਰਾ ਵੀ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੋਦੀ ਵੱਲੋਂ ਕਾਰਪੋਰੇਟਾਂ ਨੂੰ ਖੇਤੀ ਆਧੁਨਿਕ ਅਤੇ ਸਮਾਰਟ ਬਣਾਉਣ ਦਾ ਸੱਦਾ
Next articleਕਾਂਗਰਸ ਪੂਰੀ ਤਰ੍ਹਾਂ ਸਰਕਾਰੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਸਮਰਪਿਤ: ਪ੍ਰਿਯੰਕਾ