ਮੋਰਿੰਡਾ (ਸਮਾਜ ਵੀਕਲੀ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲ ਕੀਤੀ ਹੈ। ਸ੍ਰੀ ਚੰਨੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ, ਯੂਕਰੇਨ ਵਿੱਚ ਫਸੇ ਸਮੂਹ ਪੰਜਾਬੀਆਂ ਨੂੰ ਲੈ ਕੇ ਚਿੰਤਤ ਹੈ ਅਤੇ ਉਨ੍ਹਾਂ ਦੇਸ਼ ਦੇ ਵਿਦੇਸ਼ ਮੰਤਰੀ ਨੂੰ ਪਹਿਲਾਂ ਚਿੱਠੀ ਵੀ ਲਿਖੀ ਹੈ ਅਤੇ ਹੁਣ ਫੋਨ ’ਤੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰਕੇ ਉਨ੍ਹਾਂ ਨੂੰ ਬੰਕਰਾਂ ਤੇ ਬੇਸਮੈਂਟਾਂ ਵਿੱਚ ਲੁਕ ਕੇ ਆਪਣੀ ਜਾਨ ਬਚਾ ਰਹੇ ਵਿਦਿਆਰਥੀਆਂ ਤੇ ਹੋਰ ਪੰਜਾਬੀਆਂ ਨੂੰ ਵਿਸ਼ੇਸ਼ ਉਡਾਣਾਂ ਰਾਹੀਂ ਪੰਜਾਬ ਲਿਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੂਕਰੇਨ ਵਿੱਚ ਪੜ੍ਹਨ ਗਏ ਵਿਦਿਆਰਥੀਆਂ, ਹੋਰ ਕੰਮਾਂਕਾਰਾਂ ਲਈ ਗਏ ਪੰਜਾਬੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ ਅਤੇ ਕੋਈ ਵੀ ਵਿਅਕਤੀ ਉਸ ਨੰਬਰ ’ਤੇ 24 ਘੰਟੇ ਜਾਣਕਾਰੀ ਸਾਂਝੀ ਕਰ ਸਕਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਵੀ ਕਿਹਾ ਕਿ ਉਹ ਭਾਰਤੀ ਦੂਤਾਵਾਸ ਦੇ ਸੰਪਰਕ ਵਿੱਚ ਰਹਿਣ ਅਤੇ ਆਪਣੇ ਲੋੜੀਂਦੇ ਦਸਤਾਵੇਜ਼ ਕੋਲ ਰੱਖਣ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly