ਨਾਗਪੁਰ (ਸਮਾਜ ਵੀਕਲੀ): ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਸਾਬਕਾ ਪ੍ਰਧਾਨ ਪ੍ਰਵੀਨ ਤੋਗੜੀਆ ਨੇ ਅੱਜ ਕਿਹਾ ਕਿ ਯੂਪੀ ਵਿਚ ਭਾਜਪਾ ਦਾ ਜਿੱਤਣਾ ਮੁਸ਼ਕਲ ਹੋ ਸਕਦਾ ਹੈ ਕਿਉਂਕਿ ਕਿਸਾਨ ਉੱਥੇ ਸਰਕਾਰ ਨਾਲ ਨਾਰਾਜ਼ ਹਨ। ਯੂਪੀ ਚੋਣਾਂ ਦਾ ਨਤੀਜਾ 10 ਮਾਰਚ ਨੂੰ ਆਵੇਗਾ। ਯੂਕਰੇਨ ਵਿਚ ਫਸੇ ਵਿਦਿਆਰਥੀਆਂ ’ਤੇ ਤੋਗੜੀਆ ਨੇ ਕਿਹਾ ਕਿ 15 ਫਰਵਰੀ ਤੱਕ ਜਦ ਇਹ ਸਪੱਸ਼ਟ ਹੋ ਗਿਆ ਸੀ ਕਿ ਰੂਸ-ਯੂਕਰੇਨ ਵਿਚਾਲੇ ਜੰਗ ਲੱਗਣ ਦੀ ਪੂਰੀ ਸੰਭਾਵਨਾ ਹੈ, ਉਸੇ ਵੇਲੇ ਵਿਦਿਆਰਥੀਆਂ ਨੂੰ ਕੱਢਿਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਦੇਰੀ ਹੋਣ ਕਾਰਨ ਇਕ ਵਿਦਿਆਰਥੀ ਦੀ ਜਾਨ ਚਲੀ ਗਈ ਹੈ ਜੋ ਕਿ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਸਿਰਫ਼ 45,000 ਸਰਕਾਰੀ ਮੈਡੀਕਲ ਸੀਟਾਂ ਹਨ ਤੇ ਕੋਰਸਾਂ ਦੀ ਫੀਸ ਬਹੁਤ ਜ਼ਿਆਦਾ ਹੈ। ਇਸ ਕਰ ਕੇ ਵਿਦਿਆਰਥੀ ਬਾਹਰ ਜਾ ਕੇ ਮੈਡੀਕਲ ਸਿੱਖਿਆ ਲੈਂਦੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly