ਜੰਮੂ: ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਡਰੋਨ ਭਾਰਤੀ ਖੇਤਰ ’ਚ ਦਾਖਲ, ਬੀਐੈੱਸਐੱਫ ਨੇ ਗੋਲੀਆਂ ਚਲਾਈਆਂ

ਜੰਮੂ (ਸਮਾਜ ਵੀਕਲੀ):  ਬੀਐੱਸਐੱਫ ਨੇ ਅੱਜ ਇੱਥੇ ਅੰਤਰਰਾਸ਼ਟਰੀ ਸਰਹੱਦ ‘ਤੇ ਸ਼ੱਕੀ ਪਾਕਿਸਤਾਨੀ ਡਰੋਨ ‘ਤੇ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਡਰੋਨ ਤੋਂ ਹਥਿਆਰ ਜਾਂ ਨਸ਼ੀਲੇ ਪਦਾਰਥ ਨਾ ਸੁੱਟੇ ਜਾਣ ਦੀ ਪੁਸ਼ਟੀ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਬੀਐੱਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਜਦੋਂ ਤੜਕੇ 4:10 ਵਜੇ ਜਦੋਂ ਅਰਨੀਆ ਦੇ ਸ਼ਹਿਰੀ ਇਲਾਕੇ ਵਿੱਚ ਸ਼ੱਕੀ ਡਰੋਨ ਦੀ ਆਵਾਜ਼ ਸੁਣੀ ਤਾਂ ਫੋਰਸ ਦੇ ਜਵਾਨਾਂ ਨੇ ਉੱਡ ਰਹੀ ਸ਼ੱਕੀ ਵਸਤੂ ‘ਤੇ ਗੋਲੀਬਾਰੀ ਕੀਤੀ। ਪੁਲੀਸ ਦੀ ਮਦਦ ਨਾਲ ਇਲਾਕੇ ਨੂੰ ਘੇਰ ਲਿਆ ਗਿਆ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ ਦੇ ਜਵਾਨਾਂ ਨੇ ਡਰੋਨ ਨੂੰ ਦੇਖਦੇ ਹੀ 10 ਮਿੰਟਾਂ ਦੇ ਅੰਦਰ ਕਰੀਬ 18 ਗੋਲੀਆਂ ਚਲਾਈਆਂ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੀਨ ਨੇ ਸਾਲਾਨਾ ਰੱਖਿਆ ਬਜਟ 230 ਅਰਬ ਡਾਲਰ ਕੀਤਾ, ਭਾਰਤ ਦਾ ਰੱਖਿਆ ਬਜਟ ਹੈ 70 ਅਰਬ ਡਾਲਰ
Next articleUnicef raises 15% of $2bn goal for Afghan kids