ਚੰਡੀਗੜ੍ਹ (ਸਮਾਜ ਵੀਕਲੀ): ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਵੱਲੋਂ 7 ਮਾਰਚ ਨੂੰ ਪੰਜਾਬ ਭਰ ’ਚ ਧਰਨੇ ਦਿੱਤੇ ਜਾਣਗੇ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪਧਾਨ ਬੂਟਾ ਸਿੰਘ ਬੁਰਜ ਗਿੱਲ, ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ, ਸੀਨੀਅਰ ਮੀਤ ਪਧਾਨ ਮਨਜੀਤ ਧਨੇਰ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਪੰਜਾਬ ਦੀ ਬੀਬੀਐੱਮਬੀ ਵਿੱਚੋਂ ਨੁਮਾਇੰਦਗੀ ਖਤਮ ਕਰਨ ਨਾਲ ਰਾਜਾਂ ਦੇ ਪਾਣੀਆਂ ਸਮੇਤ ਹੈੱਡ ਵਰਕਸਾਂ ਉਪਰ ਕੰਟਰੋਲ ਦੇ ਅਧਿਕਾਰ ਖਤਮ ਹੋ ਜਾਣਗੇ। ਕੇਂਦਰੀ ਹਕੂਮਤ ਦੀ ਇਸ ਧੱਕੇਸ਼ਾਹੀ ਖਿਲਾਫ਼, ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਾਰਜ ਕਰਾਉਣ, ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਹਟਾਉਣ, ਯੂਕਰੇਨ ਉਪਰ ਰੂਸ ਵੱਲੋਂ ਕੀਤੇ ਗਏ ਹਮਲੇ ਬੰਦ ਕਰਵਾਉਣ, ਐੱਮਐੱਸਪੀ ਦਾ ਕਾਨੂੰਨ ਬਣਾਉਣ ਲਈ ਕਮੇਟੀ ਦੇ ਗਠਨ ਦਾ ਐਲਾਨ ਕਰਨ, ਅੰਦੋਲਨ ਦੌਰਾਨ ਕਿਸਾਨਾਂ ਖਿਲਾਫ਼ ਦਰਜ ਕੀਤੇ ਸਾਰੇ ਕੇਸ ਵਾਪਸ ਕਰਵਾਉਣ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿਵਾਉਣ ਲਈ 7 ਮਾਰਚ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਕੇਂਦਰਾਂ ’ਤੇ ਵਿਸ਼ਾਲ ਮੁਜ਼ਾਹਰੇ ਕੀਤੇ ਜਾਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly