ਕਾਂਗਰਸ ਦੀ ਬੇੜੀ ਨੂੰ ਡੋਬਣ ਲਈ ਕੈਪਟਨ ਤੇ ਨਵਜੋਤ ਸਿੰਘ ਸਿੱਧੂ ਜਿੰਮੇਵਾਰ-ਸੋਮ ਦੱਤ ਸੋਮੀ

ਜਲੰਧਰ, ਅੱਪਰਾ,(ਸਮਾਜ ਵੀਕਲੀ): ਅੱਜ ਅੱਪਰਾ ਵਿਖੇ ਗੱਲਬਾਤ ਕਰਦਿਆਂ ਸੋਮ ਦੱਤ ਸੋਮੀ ਕੋ-ਚੇਅਮਰੈਨ ਐੱਸ. ਸੀ. ਬੀ. ਸੀ. ਡਿਪਾਰਟਮੈਂਟ ਜਿਲਾ ਜਲੰਧਰ ਦਿਹਾਤੀ ਨੇ ਕਿਹਾ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਬੇੜੀ ਨੂੰ ਡੋਬਣ ਲਈ ਮੁੱਖ ਤੌਰ ’ਤੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਿੰਮੇਵਾਰ ਹੈ। ਉਨਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਸਿਸਵਾਂ ਫਾਰਮ ਹਾਊਸ ਨਾਲ ਪਿਆ ਤੇ ਨਵਜੋਤ ਸਿੰਘ ਸਿੱਧੂ ਦੀ ਬੇਲਗਾਮ ਤੇ ਕੁਰੱਖਤ ਜੁਬਾਨ ਹੀ ਕਾਂਗਰਸ ਨੂੰ ਲੈ ਡੁੱਬੀ। ਉਨਾਂ ਕਿਹਾ ਕਿ ਕੈਪਟਨ ਨੇ ਕਦੇ ਵੀ ਆਮ ਲੋਕਾਂ ਨੂੰ ਤਰਜੀਹ ਨਹੀਂ ਦਿੱਤਾ, ਉੱਥੋਂ ਤੱਕ ਕਿ ਕਾਂਗਰਸ ਦੇ ਵਿਧਾਇਕਾਂ ਤੇ ਆਹਲਾ ਦਰਜੇ ਦੇ ਲੀਡਰਾਂ ਦੁਆਰਾ ਕੈਪਟਨ ਨੂੰ ਮਿਲਮ ਲਈ ਵੀ ਇੰਤਜਾਰ ਕਰਨਾ ਪੈਂਦਾ ਸੀ।

ਉਨਾਂ ਕਿਹਾ ਕਿ ਜਿੱਥੇ ਇੱਕ ਰਾਜਨੇਤਾ ਨੂੰ ਨਿਮਰ ਹੋਣਾ ਚਾਹੀਦਾ ਹੈ, ਉੱਥੇ ਹੀ ਨਵਜੋਤ ਸਿੰਘ ਸਿੱਧੂ ਦੀ ਬੇਲਗਾਮ ਨੇ ਕਿਸੇ ਨੂੰ ਵੀ ਨਹੀਂ ਬਖਸ਼ਿਆ। ਨਵਜੋਤ ਸਿੰਘ ਸਿੱਧੂ ਕਾਂਗਰਸ ਦਾ ਪ੍ਰਧਾਨ ਬਣ ਕੇ ਖੁਦ ਨੂੰ ਭਗਵਾਨ ਸਣਝਣ ਲੱਗ ਪਿਆ ਤੇ ਕਾਂਗਰਸ ਹਾਈ ਕਮਾਂਡ ਦੇ ਖਿਲਾਫ਼ ਵੀ ਬੋਲਣ ਲੱਗ ਪਿਆ। ਇਸ ਮੌਕੇ ਉਨਾਂ ਰਵਨੀਤ ਸਿੰਘ ਬਿੱਟੂ ਦੁਆਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ਼ ਬੱਕਰੀਆਂ ਚੋਣ ਵਾਲੇ ਬਿਆਨ ਨੂੰ ਵੀ ਮੰਦਭਾਗਾ ਕਰਾਰ ਦਿੱਤਾ। ਉਨਾਂ ਅੱਗੇ ਕਿਹਾ ਕਿ ਕਾਂਗਰਸ ਨੂੰ ਹੁਣ ਆਤਮ ਮੰਥਨ ਦੀ ਜਰੂਰਤ ਹੈ। ਉਸ ਮੌਕੇ ਉਨਾਂ ਆਮ ਆਦਮੀ ਪਾਰਟੀ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਸ ਹੈ ਕਿ ਆਪ ਆਮ ਲੋਕਾਂ ਦੀਆਂ ਆਸਾਂ ਤੇ ਉਮੀਦਾਂ ਥੇ ਖਰੀ ਉਤਰਦੀ ਹੋਈ ਪੰਜਾਬ ਦੀ ਬਿਹਤਰੀ ਲਈ ਕੰਮ ਕਰੇਗੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleNo security reasons for Indian students to leave Russia: Indian Embassy
Next articleਫਗਵਾੜਾ: ਲੁਟੇਰਿਆਂ ਨੇ ਐੱਸਬੀਆਈ ਦੇ ਏਟੀਐੱਮ ’ਚੋਂ ਕਰੀਬ 23 ਲੱਖ ਰੁਪਏ ਲੁੱਟੇ