ਕਪੂਰਥਲਾ, ( ਕੌੜਾ )– ਆਲ ਇੰਡੀਆ ਕਾਂਗਰਸ ਪਾਰਟੀ ਭਾਂਵੇ ਪੰਜਾਬ ਵਿੱਚ ਮੁੜ ਸਰਕਾਰ ਬਣਾਉਣ ਵਿੱਚ ਸਫਲ ਨਾ ਹੋਈ ਹੋਵੇ, ਪਰ ਕਾਂਗਰਸ ਪਾਰਟੀ ਕਪੂਰਥਲਾ ਜਿਲ੍ਹੇ ਦੀਆਂ 4 ਸੀਟਾਂ ਵਿਚੋਂ 3 ਸੀਟਾਂ ਉੱਤੇ ਸ਼ਾਨ ਨਾਲ ਜੇਤੂ ਰਹੀ ਹੈ। ਇਹ ਸ਼ਬਦ ਕਾਂਗਰਸ ਪਾਰਟੀ ਕਪੂਰਥਲਾ ਦੇ ਜਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ ਨੇ ਆਖੇ। ਓਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਣਾ ਗੁਰਜੀਤ ਸਿੰਘ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ 7254 ਵੋਟਾਂ ਦੇ ਫ਼ਰਕ ਨਾਲ ਜਿੱਤੇ ਜਿਹਨਾਂ ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੈਡਮ ਮੰਜੂ ਰਾਣਾ ਨੂੰ ਹਰਾਇਆ ਜਦਕਿ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੂੰ 9225 ਵੋਟਾਂ ਦੇ ਫ਼ਰਕ ਨਾਲ ਹਰਾਇਆ, ਇਸੇ ਤਰਾਂ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੋਗਿੰਦਰ ਸਿੰਘ ਮਾਨ ਨੂੰ 2710 ਵੋਟਾਂ ਦੇ ਫ਼ਰਕ ਨਾਲ ਹਰਾਇਆ।
ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ ਨੇ ਆਖਿਆ ਕਿ ਕਾਂਗਰਸ ਪਾਰਟੀ ਕਪੂਰਥਲਾ ਜਿਲ੍ਹਾ ਕਪੂਰਥਲਾ ਨੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੀ ਸੀਟ ਲੂਜ਼ ਕੀਤੀ ਹੈ ਜਦਕਿ 3 ਸੀਟਾਂ ਜਿੱਤ ਕੇ ਦੁਆਬਾ ਖੇਤਰ ਵਿੱਚ ਕਾਂਗਰਸ ਪਾਰਟੀ ਨੂੰ ਜਿਊਂਦਾ ਰੱਖਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਓਹਨਾਂ ਕਾਂਗਰਸ ਪਾਰਟੀ ਦੇ ਜੇਤੂ ਰਹੇ ਉਮੀਦਵਾਰਾਂ ਨੂੰ ਜਿੱਥੇ ਜਿੱਤਣ ਦੀਆਂ ਮੁਬਾਰਕਾਂ ਦਿੱਤੀਆਂ ਉੱਥੇ ਓਹਨਾਂ ਨੂੰ ਜਿਤਾਉਣ ਲਈ ਦਿਨ ਰਾਤ ਲਗਨ ਨਾਲ ਮਿਹਨਤ ਕਰਨ ਵਾਲ਼ੇ ਪਾਰਟੀ ਵਰਕਰਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ।
ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly