ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸ ਦੇ ਸੀਨੀਅਰ ਆਗੂਆਂ ਨੇ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ਲਈ ਪਾਰਟੀ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਜਨਹਿੱਤ ਦੇ ਅਹਿਮ ਮੁੱਦਿਆਂ ਨੂੰ ਹੋਰ ਪਾਰਟੀਆਂ ਨਾਲ ਉਠਾਉਣ ਦਾ ਫੈਸਲਾ ਕੀਤਾ। ਕਾਂਗਰਸ ਦੇ ਸੰਸਦੀ ਰਣਨੀਤੀ ਗਰੁੱਪ ਦੀ ਮੀਟਿੰਗ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਹੋਈ। ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, ‘’ਅਸੀਂ ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਬਜਟ ਸੈਸ਼ਨ ‘ਚ ਉਠਾਏ ਜਾਣ ਵਾਲੇ ਮੁੱਦਿਆਂ ‘ਤੇ ਚਰਚਾ ਕੀਤੀ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly