ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਅਤੇ ਸਿੱਖਾਂ ਦੇ ਸੱਚੇ ਹਮਦਰਦ ਹਨ, – ਰਣਜੀਤ ਸਿੰਘ ਖੋਜੇਵਾਲ
ਕਪੂਰਥਲਾ ( ਕੌੜਾ ) – ਪੰਜਾਬ ਵਿਧਾਨਸਭਾ ਚੋਣਾਂ ਦੇ ਬਾਅਦ ਪਹਿਲੀ ਵਾਰ ਹਲਕਾ ਕਪੂਰਥਲਾ ਤੋਂ ਭਾਜਪਾ ਦੇ ਉਮੀਦਵਾਰ ਰਹੇ ਤੇ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ਦੇ ਦੌਰਾਨ ਦੋਨਾਂ ਆਗੂਆਂ ਵਿਚ ਕਾਫੀ ਦੇਰ ਤੱਕ ਕਈ ਅਹਿਮ ਮੁੱਦਿਆਂ ਤੇ ਚਰਚਾ ਹੋਈ।ਇਸ ਦੌਰਾਨ ਖੋਜੇਵਾਲ ਨੇ ਅਸ਼ਵਨੀ ਸ਼ਰਮਾ ਨੂੰ ਹਲਕੇ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨਸਭਾ ਕਪੂਰਥਲਾ ਦੇ ਵਿਚ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀ ਦੀ ਅਗਵਾਈ ਵਿਚ ਪੂਰੀ ਭਾਜਪਾ ਲੀਡਰਸ਼ਿਪ ਭਾਜਪਾ ਸੰਗਠਨ ਨੂੰ ਮਜਬੂਤ ਕਰਣ ਅਤੇ ਮੋਦੀ ਸਰਕਾਰ ਦੀ ਜਨਹਿਤੈਸ਼ੀ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਣ ਲਈ ਹਰ ਵਰਕਰ ਜੀਜਾਨ ਨਾਲ ਕਾਰਜ ਕਰ ਰਿਹਾ ਹੈ।ਬੁਧਵਾਰ ਨੂੰ ਕਪੂਰਥਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਣਜੀਤ ਸਿੰਘ ਖੋਜੇਵਾਲ ਨੇ ਦੱਸਿਆ ਕਿ ਇਸ ਮੁਲਾਕਾਤ ਦੇ ਦੌਰਾਨ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਸ਼ਵਨੀ ਸ਼ਰਮਾ ਨੇ ਉਨ੍ਹਾਂਨੂੰ ਭਾਜਪਾ ਨੂੰ ਮਜਬੂਤ ਕਰਨ ਤੇ ਹਰ ਇੱਕ ਵਰਕਰ ਨੂੰ ਬੂਥ ਪੱਧਰ ਤੇ ਕੇਂਦਰ ਸਰਕਾਰ ਦੀਆ ਸੱਤ ਸਾਲਾਂ ਦੀਆਂ ਉਪਲੱਬਧੀਆਂ ਨੂੰ ਘਰ ਘਰ ਪਹੁੰਚਾਣ ਅਤੇ ਲੋਕ ਸਭਾ ਚੋਣਾਂ ਦੀਆ ਤਿਆਰੀਆਂ ਸਬੰਧੀ ਹੁਣ ਤੋਂ ਹੀ ਜੁੱਟ ਜਾਣ ਲਈ ਕਿਹਾ।ਉਨ੍ਹਾਂਨੇ ਕਿਹਾ ਕਿ ਅੱਜ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਮਜਬੂਤ ਅਤੇ ਸਟੀਕ ਫੈਂਸਲਲਿਆ ਦੇ ਚਲਦੇ ਨੌਜਵਾਨ ਭਾਰਤੀ ਜਨਤਾ ਪਾਰਟੀ ਨਾਲ ਜੁੜ ਰਹੇ ਹਨ।
ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਜੋ ਕਿਹਾ,ਉਹ ਕਰਕੇ ਵਖਾਇਆ ਹੈ।ਭਾਰਤ ਨੂੰ ਵਿਸ਼ਵ-ਗੁਰੂ ਅਤੇ ਵਿਸ਼ਵ-ਸ਼ਕਤੀ ਬਣਾਉਣ ਲਈ ਜਨਤਾ ਦੇ ਨਾਲ ਕੀਤੇ ਵਾਦੀਆਂ ਨੂੰ ਪੂਰਾ ਕਰਣ ਵਿੱਚ ਉਨ੍ਹਾਂ ਦਾ ਸਾਥ ਦੇਣ ਲਈ ਅੱਜ ਦੇਸ਼ ਦੇ ਨੌਜਵਾਨ ਅਤੇ ਜਨਤਾ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾਕੇ ਚਲਣ ਲਈ ਅੱਗੇ ਆ ਰਹੀ ਹੈ।ਲੋਕ ਭਾਰਤੀ ਜਨਤਾ ਪਾਰਟੀ ਦੇ ਨਾਲ ਜੁੜ ਰਹੇ ਹਨ।ਰਣਜੀਤ ਸਿੰਘ ਖੋਜੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਖਾਂ ਅਤੇ ਸੂਬੇ ਦਾ ਸੱਚਾ ਹਮਦਰਦ ਦੱਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਸਿੱਖਾਂ ਦੇ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ।ਉਨ੍ਹਾਂ ਕਿਹਾ ਕਿ ਲੰਗਰ ਤੋਂ ਜੀ.ਐਸ.ਟੀ ਹਟਾਇਆ ਜਾਣਾ,ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਾਹ ਖੋਲ੍ਹਣਾ,ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਐਫਸੀਆਰਏ ਰਜਿਸਟ੍ਰੇਸ਼ਨ,26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਤੇ ਹੁਣ ਕੇਂਦਰ ਸਰਕਾਰ ਨੇ ਸਿੱਖਾਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦਿੰਦੇ ਹੋਏ ਸਿੱਖਾਂ ਦੇ ਨਵੇਂ ਸਾਲ ਦੀ ਸ਼ੁਰੂਆਤ ਤੇ ਹਵਾਈ ਅੱਡੇ ਦੇ ਅੰਦਰ ਨਿੱਜੀ ਤੌਰ ਤੇ ਕਿਰਪਾਨ ਲੈ ਕੇ ਕੰਮ ਕਰਨ ਲਗਾਈ ਗਈ ਪਾਬੰਦੀ ਹਟਾ ਕੇ ਦਿੱਤਾ ਹੈ।ਖੋਜੇਵਾਲ ਨੇ ਕਿਹਾ ਕਿ ਅੰਮ੍ਰਿਤਧਾਰੀ ਸਿੱਖਾਂ ਲਈ ਕ੍ਰਿਪਾਨ ਧਾਰਨ ਕਰਨਾ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਮੋਦੀ ਜੀ ਦੇ ਮਨ ਵਿੱਚ ਸਿੱਖਾਂ ਲਈ ਪਿਆਰ ਹੈ।ਉਨ੍ਹਾਂ ਨੇ ਪਿਛਲੇ ਸੱਤ ਸਾਲਾਂ ਵਿੱਚ ਸਿੱਖਾਂ ਲਈ ਬਹੁਤ ਕੰਮ ਕੀਤੇ ਹਨ।ਉਨ੍ਹਾਂ ਨੇ ਦਿੱਲੀ ਵਿੱਚ ਐਸਆਈਟੀ ਬਣਾ ਕੇ 1984 ਦੇ ਦੰਗਿਆਂ ਲਈ ਸੱਜਣ ਕੁਮਾਰ ਨੂੰ ਅੰਦਰ ਕੀਤਾ।ਉਨ੍ਹਾਂ ਨੇ ਕਿਹਾ ਪ੍ਰਧਾਨ ਮੰਤਰੀ ਮੋਦੀ ਸਿੱਖ ਧਰਮ ਗ੍ਰੰਥਾਂ ਨਾਲ ਬਹੁਤ ਨੇੜਿਓਂ ਜੁੜੇ ਹੋਏ ਹਨ।ਸਿੱਖ ਗ੍ਰੰਥਾਂ ਦੀ ਸਮਝ,ਭਾਸ਼ਾ,ਸਿੱਖਾਂ ਦੀ ਸੇਵਾ,ਇੰਨੀ ਸਮਝ ਸ਼ਾਇਦ ਕਿਸੇ ਪ੍ਰਧਾਨ ਮੰਤਰੀ ਕੋਲ ਹੋਵੇਗੀ।1984 ਦੇ ਦੰਗਿਆਂ ਬਾਰੇ ਉਨ੍ਹਾਂ ਵੱਲੋਂ ਬਣਾਈ ਗਈ ਐਸਆਈਟੀ 84 ਸਬੰਧੀ ਕਾਨਪੁਰ ਵਿੱਚ ਮਾਰੇ ਗਏ ਕੇਸ ਵੀ ਮੁੜ ਖੋਲ੍ਹੇ ਗਏ ਹਨ,ਮੇਰੇ ਹਿਸਾਬ ਨਾਲ ਇਹ ਬਹੁਤ ਮਹੱਤਵਪੂਰਨ ਮੁੱਦੇ ਸਨ,ਜਿਨ੍ਹਾਂ ਨੂੰ ਸਹੀ ਦਿਸ਼ਾ ਵਿੱਚ ਲਿਆ ਗਿਆ ਸੀ।ਇਸ ਮੌਕੇ ਤੇ ਕੁਲਦੀਪ ਸਿੰਘ ਦਿਓਲ ਵੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly