ਜਲੰਧਰ (ਸਮਾਜ ਵੀਕਲੀ): ਪੰਜਾਬ ਪੁਲੀਸ ਨੇ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਦੇ ਮਾਮਲੇ ਵਿੱਚ ਯੂਪੀ ਦੇ ਗੈਂਗਸਟਰ ਸਣੇ ਚਾਰ ਜਣਿਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਸੰਦੀਪ ਨੂੰ 14 ਮਾਰਚ ਨੂੰ ਮੱਲੀਆਂ ਖੁਰਦ ਵਿਚ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ।
ਸੰਦੀਪ ਦਾ ਅੱਜ ਨੰਗਲ ਅੰਬੀਆ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਕੱਬਡੀ ਫੈਡਰੇਸ਼ਨਾਂ ਤੇ ਪਰਿਵਾਰਕ ਮੈਂਬਰ ਇਸ ਗੱਲ ’ਤੇ ਅੜੇ ਹੋਏ ਸਨ ਕਿ ਜਦੋਂ ਤੱਕ ਸੰਦੀਪ ਦੇ ਕਾਤਲ ਫੜੇ ਨਹੀਂ ਜਾਂਦੇ ਉਦੋਂ ਤੱਕ ਉਹ ਨਾ ਤਾਂ ਪੋਸਟਮਾਰਟਮ ਕਰਵਾਉਣਗੇ ਤੇ ਨਾ ਸਸਕਾਰ ਕਰਨਗੇ। ਫੜੇ ਗਏ ਮੁਲਜ਼ਮਾਂ ਦੀ ਪਛਾਣ ਫਤਹਿ ਸਿੰਘ ਉਰਫ ਯੁਵਰਾਜ ਵਾਸੀ ਸੰਗਰੂਰ, ਗੁਰੂਗ੍ਰਾਮ ਦੇ ਨਾਹਰਪੁਰ ਰੂਪਾ ਦੇ ਕੌਸ਼ਲ ਚੌਧਰੀ, ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਾਂ ਦੇ ਅਮਿਤ ਡਾਗਰ, ਸਿਮਰਨਜੀਤ ਸਿੰਘ ਉਰਫ ਜੁਝਾਰ ਸਿੰਘ ਉਰਫ ਗੈਂਗਸਟਰ ਪਿੰਡ ਮਾਧੋਪੁਰ ਪੀਲੀਭੀਤ, ਯੂਪੀ ਵਜੋਂ ਹੋਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly