ਅਖਿਲੇਸ਼ ਤੇ ਆਜ਼ਮ ਖਾਨ ਵੱਲੋਂ ਅਸਤੀਫ਼ੇ

ਨਵੀਂ ਦਿੱਲੀ (ਸਮਾਜ ਵੀਕਲੀ):  ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਸੰਸਦੀ ਹਲਕੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਜਿਸਨੂੰ ਉਨ੍ਹਾਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਸੌਂਪ ਦਿੱਤਾ। ਅਖਿਲੇਸ਼ ਨੇ ਹਾਲ ਹੀ ’ਚ ਯੂਪੀ ਵਿਧਾਨ ਸਭਾ ਚੋਣਾਂ ਵਿੱਚ ਕਰਹਲ ਸੀਟ ਜਿੱਤੀ ਸੀ। ਉਨ੍ਹਾਂ ਤੋਂ ਇਲਾਵਾ ਲੋਕ ਸਭਾ ਵਿੱਚ ਸਮਾਜਵਾਦੀ ਪਾਰਟੀ ਦੇ ਚਾਰ ਮੈਂਬਰ ਸ਼ਾਮਲ ਹਨ, ਜਿਨ੍ਹਾਂ ’ਚ ਉਨ੍ਹਾਂ ਦੇ ਪਿਤਾ ਮੁਲਾਇਮ ਸਿੰਘ ਯਾਦਵ ਵੀ ਹਨ। ਅਖਿਲੇਸ਼ ਯਾਦਵ ਨੇ ਲੋਕ ਸਭਾ ਸੀਟ ਤੋਂ ਅਸਤੀਫ਼ਾ ਦੇ ਕੇ ਸੂਬੇ ਦੀ ਰਾਜਨੀਤੀ ’ਤੇ ਧਿਆਨ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਦੌਰਾਨ ਆਜ਼ਮ ਖਾਨ ਨੇ ਵੀ ਰਾਮਪੁਰ ਲੋਕ ਸਭਾ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਿਨਾਹ ਨੇ ਭਾਰਤ ਨੂੰ ਇੱਕ ਵਾਰ ਵੰਡਿਆ ਪਰ ਭਾਜਪਾ ਆਗੂ ਰੋਜ਼ ਵੰਡਦੇ ਨੇ: ਰਾਊਤ
Next articleਦਿੱਲੀ: ਓਵਨ ’ਚੋਂ ਦੋ ਮਹੀਨੇ ਦੀ ਬੱਚੀ ਦੀ ਲਾਸ਼ ਮਿਲੀ