ਯੂਪੀ: ਯੋਗੀ ਦੀ ਭਾਜਪਾ ਵਿਧਾਇਕ ਦਲ ਦੇ ਨੇਤਾ ਵਜੋਂ ਰਸਮੀ ਚੋਣ ਅੱਜ, ਸ਼ੁੱਕਰਵਾਰ ਨੂੰ ਚੁੱਕਣਗੇ ਮੁੱਖ ਮੰਤਰੀ ਦੀ ਸਹੁੰ

ਲਖਨਊ (ਸਮਾਜ ਵੀਕਲੀ):  ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਵੀਰਵਾਰ ਨੂੰ ਇੱਥੇ ਹੋਣ ਵਾਲੀ ਬੈਠਕ ’ਚ ਯੋਗੀ ਆਦਿਤਿਆਨਾਥ ਨੂੰ ਰਸਮੀ ਤੌਰ ’ਤੇ ਵਿਧਾਇਕ ਦਲ ਦਾ ਨੇਤਾ ਚੁਣਿਆ ਜਾਵੇਗਾ। ਪਾਰਟੀ ਸੂਤਰਾਂ ਅਨੁਸਾਰ ਲੋਕ ਭਵਨ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜਿਨ੍ਹਾਂ ਨੂੰ ਉੱਤਰ ਪ੍ਰਦੇਸ਼ ਲਈ ਨਿਗਰਾਨ ਨਾਮਜ਼ਦ ਕੀਤਾ ਗਿਆ ਹੈ, ਸਹਿ-ਨਿਗਰਾਨ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਰਘੂਬਰ ਦਾਸ ਸ਼ਾਮਲ ਹੋਣਗੇ। ਨੇਤਾ ਚੁਣੇ ਜਾਣ ਤੋਂ ਬਾਅਦ ਯੋਗੀ ਆਦਿਤਿਆਨਾਥ ਰਾਜਪਾਲ ਆਨੰਦੀਬੇਨ ਪਟੇਲ ਨੂੰ ਮਿਲਣਗੇ ਅਤੇ ਸੂਬੇ ‘ਚ ਸਰਕਾਰ ਬਣਾਉਣ ਦਾ ਆਪਣਾ ਦਾਅਵਾ ਪੇਸ਼ ਕਰਨਗੇ। ਸ਼ੁੱਕਰਵਾਰ ਨੂੰ ਗੋਮਤੀ ਨਗਰ ਦੇ ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ‘ਚ ਸਹੁੰ ਚੁੱਕ ਸਮਾਗਮ ਹੋਵੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਮਰੀਕਾ ਦੀ ਪਹਿਲੀ ਮਹਿਲਾ ਵਿਦੇਸ਼ ਮੰਤਰੀ ਅਲਬ੍ਰਾਈਟ ਦਾ ਦੇਹਾਂਤ
Next articleਦੇਸ਼ ਦੇ ਸਾਬਕਾ ਚੀਫ ਜਸਟਿਸ ਲਾਹੋਟੀ ਦਾ ਦੇਹਾਂਤ: ਦੇਸ਼ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖੇਗਾ: ਮੋਦੀ