ਲੰਬੀ (ਸਮਾਜ ਵੀਕਲੀ): ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਰੋਕਣ ਸਬੰਧੀ ਐਕਸ਼ਨ ਲਾਈਨ ਨੰਬਰ ਜਾਰੀ ਕਰਨ ’ਤੇ ਪ੍ਰਤੀਕਰਮ ਜ਼ਾਹਰ ਕਰਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਸਿਰਫ਼ ਕਹਿਣ ਨਾਲ ਖ਼ਤਮ ਨਹੀਂ ਹੁੰਦਾ। ਸਿਆਸੀ ਪਾਰਟੀਆਂ ਨਵੀਂ ਸਰਕਾਰ ਬਣਨ ਸਮੇਂ ਅਜਿਹੇ ਦਾਅਵੇ ਅਤੇ ਐਲਾਨ ਕਰਿਆ ਕਰਦੀਆਂ ਹਨ। ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਖਿਆ ਸੀ ਕਿ ਚਾਰ ਹਫ਼ਤਿਆਂ ’ਚ ਭ੍ਰਿਸ਼ਟਾਚਾਰ ਅਤੇ ਨਸ਼ਾ ਬੰਦ ਕਰ ਦਿਆਂਗੇ, ਪਰ ਕੁਝ ਨਹੀਂ ਹੋਇਆ। ‘ਆਪ’ ਦਾ ਸੱਚ ਵੀ ਸਮੇਂ ਨਾਲ ਸਾਹਮਣੇ ਆ ਜਾਣਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਸਮਾਜ ਦੀਆਂ ਜੜ੍ਹਾਂ ’ਚ ਬੈਠਿਆ ਹੋਇਆ ਹੈ। ਸ੍ਰੀ ਬਾਦਲ ਨੇ 35 ਹਜ਼ਾਰ ਮੁਲਾਜ਼ਮ ਪੱਕੇ ਕਰਨ ਦੇ ਐਲਾਨ ’ਤੇ ਕਿਹਾ ਕਿ ਮੁਲਾਜ਼ਮਾਂ ਦੀ ਕੱਚੀ ਭਰਤੀ ਹੋਣੀ ਹੀ ਨਹੀਂ ਚਾਹੀਦੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly