ਭ੍ਰਿਸ਼ਟਾਚਾਰ ਖ਼ਿਲਾਫ ਸ਼ਿਕਾਇਤ ’ਤੇ ਪਹਿਲੀ ਕਾਰਵਾਈ: ਜਲੰਧਰ ਤਹਿਸੀਲ ਦੀ ਕਲਰਕ ਖ਼ਿਲਾਫ਼ ਕੇਸ ਦਰਜ ਕਰਨ ਦੀ ਸਿਫਾਰਸ਼

ਜਲੰਧਰ (ਸਮਾਜ ਵੀਕਲੀ):  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਹੈਲਪਲਾਈਨ ਨੰਬਰ ’ਤੇ ਕੀਤੀ ਗਈ ਸ਼ਿਕਾਇਤ ’ਤੇ ਪਹਿਲੀ ਕਾਰਵਾਈ ਕੀਤੀ ਗਈ ਹੈ। ਜਲੰਧਰ ਦੀ ਤਹਿਸੀਲ ’ਚ ਕੰਮ ਕਰਦੀ ਕਲਰਕ ਮੀਨੂੰ ਵਿਰੁੱਧ ਨੌਕਰੀ ਦਿਵਾਉਣ ਦੇ ਨਾਂ ’ਤੇ 4 ਲੱਖ 83 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਐੱਫ.ਆਈ.ਆਰ ਦਰਜ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਕੀਤੀ ਮੁੱਢਲੀ ਜਾਂਚ ਵਿੱਚ ਉਸ ਵਿਰੁੱਧ ਲੱਗੇ ਦੋਸ਼ ਸਹੀ ਪਾਏ ਗਏ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪ੍ਰਬੋਧ ਕੁਮਾਰ ਵਿਸ਼ੇਸ਼ ਡੀਜੀਪੀ (ਇੰਟੈਲੀਜੈਂਸ) ਨਿਯੁਕਤ
Next articleਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਦਾ ਫ਼ੈਸਲਾ